ਪੰਜਾਬ ਸਰਕਾਰ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ। ਸਿਹਤ ਵਿਭਾਗ ਨੇ ਸ਼ੁੱਕਰਵਾਰ ਨੂੰ ਇਸ ਸਬੰਧ ਵਿੱਚ ਇੱਕ ਐਡਵਾਈਜ਼ਰੀ ਜਾਰੀ ਕਰਕੇ ਆਮ ਲੋਕਾਂ ਨੂੰ ਭੀੜ ਵਾਲੇ ਥਾਵਾਂ ‘ਤੇ ਨਾ ਜਾਣ ਦੀ ਸਲਾਹ ਦਿਤੀ ਹੈ।ਕਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਦੇ ਨਵੇਂ ਰੂਪ JN.1 ਦੇ ਫੈਲਣ ਬਾਰੇ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੀ ਗਈ ਸਲਾਹ ਦੇ ਆਧਾਰ ‘ਤੇ ਸਿਹਤ ਵਿਭਾਗ ਨੇ ਸੂਬੋ ਦੇ ਸਾਰੇ ਸਿਵਲ ਸਰਜਨਾਂ ਨੂੰ ਭੇਜੇ ਇੱਕ ਪੱਤਰ ਵਿੱਚ ਸਖ਼ਤੀ ਨਾਲ ਕੋਵਿਡ ਢੁਕਵੇਂ ਵਿਵਹਾਰ (CAB) ਨੂੰ ਲਾਗੂ ਕਰਨ ਲਈ ਕਿਹਾ।
Total Views: 168 ,
Real Estate
















