ਉਪ ਰਾਸ਼ਟਰਪਤੀ ਜਗਦੀਪ ਧਨਖੜ ਸ਼ਨੀਵਾਰ ਨੂੰ ਪੰਜਾਬ ਯੂਨੀਵਰਸਿਟੀ ਵਿੱਚ ਪਹੁੰਚੇ, ਜਿਥੇ ਉਨ੍ਹਾਂ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ, ਜਿਸ ‘ਚ ਉਨ੍ਹਾਂ ਕਿਹਾ ਕਿ ਪੀਯੂ ‘ਚ ਹਰਿਆਣੇ ਦੀ ਵੀ ਹਿੱਸੇਦਾਰੀ ਹੈ। ਅਜਿਹੇ ‘ਚ ਉਹ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਨਗੇ ਤਾਂ ਜੋ ਹਰਿਆਣਾ ਦੇ ਕਾਲਜਾਂ ਨੂੰ ਵੀ ਮਾਨਤਾ ਦਿੱਤੀ ਜਾ ਸਕੇ।
ਕੁਝ ਸਮਾਂ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਪੀਯੂ ਵਿੱਚ ਪੰਜਾਬ ਅਤੇ ਹਰਿਆਣਾ ਦੀ ਹਿੱਸੇਦਾਰੀ ਨੂੰ ਲੈ ਕੇ ਮੀਟਿੰਗ ਵੀ ਕੀਤੀ ਗਈ ਸੀ। ਉਦੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਸੀ ਕਿ ਪੰਜਾਬ ਪੁਨਰਗਠਨ ਐਕਟ-1966 ਦੇ ਤਹਿਤ ਹਰਿਆਣਾ ਨੂੰ ਪੀਯੂ ਵਿਚ ਹਿੱਸਾ ਦਿੱਤਾ ਗਿਆ ਸੀ। ਹਰਿਆਣਾ ਵਿੱਚ ਕਾਲਜ ਪੀਯੂ ਤੋਂ ਮਾਨਤਾ ਪ੍ਰਾਪਤ ਸਨ, ਪਰ 1973 ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਨੂੰ ਖਤਮ ਕਰ ਦਿੱਤਾ ਗਿਆ ਸੀ।
Total Views: 259 ,
Real Estate