ਖੇਡ ਮੰਤਰਾਲੇ ਨੇ ਭਾਰਤੀ ਕੁਸ਼ਤੀ ਮਹਾਸੰਘ ਨੂੰ ਮੁਅੱਤਲ ਕਰਨ ਦਾ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਹਾਲ ਹੀ ਵਿੱਚ ਹੋਈਆਂ ਕੁਸ਼ਤੀ ਫੈਡਰੇਸ਼ਨ ਦੀਆਂ ਚੋਣਾਂ ਨੂੰ ਰੱਦ ਕਰ ਦਿੱਤਾ ਹੈ।ਦੱਸ ਦੇਈਏ ਕਿ ਇਸ ਵਿੱਚ ਸੰਜੇ ਸਿੰਘ ਨੇ ਜਿੱਤ ਦਰਜ ਕੀਤੀ ਸੀ। ਉਸ ਨੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਦੇ ਅਹੁਦੇ ਲਈ ਹੋਈ ਚੋਣ ਵਿੱਚ ਪਹਿਲਵਾਨ ਅਨੀਤਾ ਸ਼ਿਓਰਾਨ ਨੂੰ ਹਰਾਇਆ ਸੀ।ਮੀਡੀਆ ਰਿਪੋਰਟਾਂ ਮੁਤਾਬਕ ਖੇਡ ਮੰਤਰਾਲੇ ਨੇ WFI ਦੀ ਨਵੀਂ ਚੁਣੀ ਕਾਰਜਕਾਰਨੀ ਨੂੰ ਮੁਅੱਤਲ ਕਰ ਦਿੱਤਾ ਹੈ। ਨਾਲ ਹੀ, ਨਵੇਂ ਪ੍ਰਧਾਨ ਦੀ ਮਾਨਤਾ ਵੀ ਰੱਦ ਕਰ ਦਿੱਤੀ ਗਈ ਹੈ।
Total Views: 219 ,
Real Estate