ਹਰਿਆਣਾ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਨੇਤਾ ਨਿਰਮਲ ਸਿੰਘ ਅਤੇ ਉਨ੍ਹਾਂ ਦੀ ਧੀ ਅਤੇ ‘ਆਪ’ ਦੀ ਹਰਿਆਣਾ ਇਕਾਈ ਦੀ ਸੂਬਾ ਮੀਤ ਪ੍ਰਧਾਨ ਚਿਤਰਾ ਸਰਵਰਾ ਨੇ ਵੀਰਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ, ਨਿਰਮਲ ਸਿੰਘ ਅਤੇ ਚਿਤਰਾ ਸਰਵਰਾ ਆਉਂਦੇ ਦਿਨਾਂ ਵਿਚ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ। ਨਿਰਮਲ ਸਿੰਘ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਵਿੱਚ ਸਨ। ਵਿਧਾਨ ਸਭਾ ਚੋਣਾਂ ਵਿੱਚ ਟਿਕਟਾਂ ਨਾ ਮਿਲਣ ਕਾਰਨ ਪਿਓ-ਧੀ ਨਾਰਾਜ਼ ਹੋ ਗਏ, ਉਨ੍ਹਾਂ ਦੀ ਨਾਰਾਜ਼ਗੀ ਇੰਨੀ ਵੱਧ ਗਈ ਕਿ ਨਿਰਮਲ ਸਿੰਘ ਅਤੇ ਚਿੱਤਰਾ ਸਰਵਰਾ ਨੇ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਚੋਣ ਲੜੀ, ਪਰ ਦੋਵਾਂ ਨੂੰ ਚੋਣਾਂ ਵਿੱਚ ਹਾਰ ਦਾ ਮੂੰਹ ਦੇਖਣਾ ਪਿਆ।
Total Views: 320 ,
Real Estate



















