ਅਯੁੱਧਿਆ ‘ਚ ਨਵੇਂ ਹਵਾਈ ਅੱਡੇ ਦਾ ਉਦਘਾਟਨ 30 ਦਸੰਬਰ ਨੂੰ

ਅਯੁੱਧਿਆ ਵਿੱਚ ਬਣ ਰਹੇ ਨਵੇਂ ਹਵਾਈ ਅੱਡੇ ਦਾ ਉਦਘਾਟਨ 30 ਦਸੰਬਰ ਨੂੰ ਹੋਵੇਗਾ। ਪੀਐਮ ਮੋਦੀ ਇਸ ਦਾ ਉਦਘਾਟਨ ਕਰਨਗੇ। ਇਸ ਨੂੰ ਮਹਾਰਿਸ਼ੀ ਵਾਲਮੀਕਿ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਅਯੁੱਧਿਆ ਵਿੱਚ 821 ਏਕੜ ਵਿੱਚ ਹਵਾਈ ਅੱਡਾ ਬਣਾਇਆ ਜਾ ਰਿਹਾ ਹੈ।ਅਯੁੱਧਿਆ ਵਿੱਚ ਬਣ ਰਹੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਮਹਾਰਿਸ਼ੀ ਵਾਲਮੀਕਿ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਿਆ ਗਿਆ ਹੈ। ਮਹਾਰਿਸ਼ੀ ਵਾਲਮੀਕਿ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਪਹਿਲੀ ਉਡਾਣ 6 ਜਨਵਰੀ ਤੋਂ ਸ਼ੁਰੂ ਹੋਵੇਗੀ। ਫਿਲਹਾਲ ਅਯੁੱਧਿਆ ਤੋਂ ਦਿੱਲੀ, ਮੁੰਬਈ, ਕੋਲਕਾਤਾ, ਹੈਦਰਾਬਾਦ, ਬੈਂਗਲੁਰੂ ਵਰਗੇ ਵੱਡੇ ਸ਼ਹਿਰਾਂ ਲਈ ਉਡਾਣਾਂ ਸ਼ੁਰੂ ਕਰਨ ਦੇ ਸੰਕੇਤ ਮਿਲੇ ਹਨ।

Total Views: 509 ,
Real Estate