ਭਾਰਤ ਨੇ ਪਾਕਿਸਤਾਨ ਤੋਂ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਅਤੇ ਖ਼ਤਰਨਾਕ ਅਤਿਵਾਦੀ ਹਾਫ਼ਿਜ਼ ਸਈਦੀ ਦੀ ਹਵਾਲਗੀ ਦੀ ਮੰਗ ਕੀਤੀ ਹੈ। ਇਹ ਖ਼ਬਰ ਪਾਕਿਸਤਾਨੀ ਮੀਡੀਆ ਤੋਂ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਨੇ ਹਾਫ਼ਿਜ਼ ਸਈਦ ਦੀ ਹਵਾਲਗੀ ਲਈ ਪਾਕਿਸਤਾਨੀ ਵਿਦੇਸ਼ ਮੰਤਰਾਲੇ ਕੋਲ ਰਸਮੀ ਮੰਗ ਕੀਤੀ ਹੈ। ਭਾਰਤ ਸਰਕਾਰ ਨੇ ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੂੰ ਹਾਫ਼ਿਜ਼ ਸਈਅਦ ਨੂੰ ਭਾਰਤ ਹਵਾਲੇ ਕਰਨ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਹਾਲਾਂਕਿ ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਅਜੇ ਤਕ ਇਸ ’ਤੇ ਕੋਈ ਕਾਰਵਾਈ ਨਹੀਂ ਕੀਤੀ ਹੈ।
Total Views: 349 ,
Real Estate















