ਸਾਬਕਾ ਕਾਂਗਰਸੀ ਵਿਧਾਇਕ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ

ਹਲਕਾ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਪਠਾਨਕੋਟ ਦੀ ਪੁਲਿਸ ਨੇ ਨਾਜਾਇਜ਼ ਮਾਈਨਿੰਗ ਅਤੇ ਪੁਲਿਸ ਨਾਲ ਦੁਰਵਿਵਹਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਅੱਜ ਬਾਅਦ ਦੁਪਹਿਰ ਉਹਨਾਂ ਨੂੰ ਮਾਣਯੋਗ ਜੱਜ ਦੇ ਸਾਹਮਣੇ ਪੇਸ਼ ਕੀਤਾ ਗਿਆ।ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਦਾਲਤ ਦੇ ਬਾਹਰ ਜੋਗਿੰਦਰ ਪਾਲ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ, ਉਥੇ ਹੀ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਾਏ ਗਏ। ਸਮਰਥਕਾਂ ਨੇ ਕਿਹਾ ਕਿ ਜੋਗਿੰਦਰ ਪਾਲ ਸਿਰਫ਼ ਸਿਆਸਤ ਦਾ ਸ਼ਿਕਾਰ ਹੋ ਰਿਹਾ ਹੈ। ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਪਠਾਨਕੋਟ ਜ਼ਿਲ੍ਹੇ ਵਿਚ ਰਾਵੀ ਨਦੀ ਦੇ ਨੇੜੇ ਇੱਕ ਕਰੱਸ਼ਰ ਸਾਈਟ ਦਾ ਮਾਲਕ ਹੈ।

Total Views: 81 ,
Real Estate