ਨਿਕਾਰਾਗੁਆ/ਫਰਾਂਸ ਮਨੁੱਖੀ ਤਸਕਰੀ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਪੁਲੀਸ ਨੇ ਸਿੱਟ ਕਾਇਮ ਕੀਤੀ

ਨਿਕਾਰਾਗੁਆ/ਫਰਾਂਸ ਮਨੁੱਖੀ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਨੇ ਵਿਸ਼ੇਸ਼ ਜਾਂਚ ਟੀਮ (ਸਿੱਟ) ਕਾਇਮ ਕੀਤੀ ਹੈ। ਬਿਊਰੋ ਆਫ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਐੱਲਕੇ ਯਾਦਵ ਨੇ ਚਾਰ ਮੈਂਬਰੀ ਐੱਸਆਈਟੀ ਵੱਲੋਂ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਆਦੇਸ਼ ਵਿੱਚ ਕਿਹਾ ਗਿਆ ਹੈ,‘ਨਿਕਾਰਾਗੁਆ ਮਨੁੱਖੀ ਤਸਕਰੀ ਦਾ ਮਾਮਲਾ ਮੀਡੀਆ ਰਾਹੀਂ ਸਾਹਮਣੇ ਆਇਆ ਹੈ। ਜਹਾਜ਼ ਵਿੱਚ 303 ਯਾਤਰੀਆਂ, ਜਿਨ੍ਹਾਂ ਵਿੱਚ ਜ਼ਿਆਦਾਤਰ ਪੰਜਾਬ ਅਤੇ ਗੁਜਰਾਤ ਨਾਲ ਸਬੰਧਤ ਸਨ। ਇਨ੍ਹਾਂ ਨੂੰ ਫਰਾਂਸੀਸੀ ਅਧਿਕਾਰੀਆਂ ਨੇ ਹਿਰਾਸਤ ਵਿੱਚ ਲਿਆ ਤੇ ਬਾਅਦ ਵਿੱਚ ਛੱਡਿਆ ਸੀ। ਮਾਮਲੇ ਦੀ ਸੰਵੇਦਨਸ਼ੀਲਤਾ ਅਤੇ ਗੰਭੀਰਤਾ ਦੇ ਮੱਦੇਨਜ਼ਰ ਮਨੁੱਖੀ ਤਸਕਰੀ ਦੇ ਅਪਰਾਧਾਂ ਦੀ ਜਾਂਚ ਕਰਨ ਲਈ ਵਿਸ਼ੇਸ਼ ਜਾਂਚ ਟੀਮ ਕਾਇਮ ਕੀਤੀ ਗਈ ਹੈ। ਐੱਸਆਈਟੀ ਦੇ ਮੁਖੀ ਐੱਸਪੀ ਰਣਧੀਰ ਕੁਮਾਰ ਅਤੇ ਮੈਂਬਰ ਜਸਰੂਪ ਕੌਰ ਬਾਠ, ਬਲਕਾਰ ਸਿੰਘ ਸੰਧੂ ਅਤੇ ਦਲਬੀਰ ਸਿੰਘ ਸਿੱਧੂ ਹੋਣਗੇ।

Total Views: 42 ,
Real Estate