ਝਾਰਖੰਡ : ਕਾਰ ਡਿਵਾਈਡਰ ਨਾਲ ਟਕਰਾਉਣ ਕਾਰਨ 6 ਮੌਤਾਂ ਤੇ 2 ਜ਼ਖ਼ਮੀ

ਝਾਰਖੰਡ ਦੇ ਜਮਸ਼ੇਦਪੁਰ ਸ਼ਹਿਰ ਵਿੱਚ ਅੱਜ ਸਵੇਰੇ ਕਾਰ ਡਿਵਾਈਡਰ ਨਾਲ ਟਕਰਾਉਣ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ। ਪੁਲੀਸ ਮੁਤਾਬਕ ਵਿੱਚ ਪੰਜ ਵਿਅਕਤੀਆਂ ਦੇ ਬੈਠਣ ਦੀ ਸਮਰੱਥਾ ਸੀ ਪਰ ਅੱਠ ਜਣੇ ਸਫ਼ਰ ਕਰ ਰਹੇ ਸਨ। ਕਾਰ ਪਹਿਲਾਂ ਡਿਵਾਈਡਰ ਅਤੇ ਫਿਰ ਸੜਕ ਕਿਨਾਰੇ ਖੰਭੇ ਨਾਲ ਜਾ ਟਕਰਾਈ। ਹਾਦਸੇ ਵਿੱਚ ਪੰਜ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਬਾਕੀ ਦੋ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ।

Total Views: 355 ,
Real Estate