ਕੀ ਜੇਲ੍ਹਾਂ ‘ਚ ਜਾਤੀ ਅਧਾਰਤ ਵਿਤਕਰਾ ਹੁੰਦਾ ਹੈ? ਸੁਪਰੀਮ ਕੋਰਟ ਨੇ ਕੇਂਦਰ ਤੇ 11 ਸੂਬਿਆਂ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਇਕ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕੀਤੀ, ਜਿਸ ਵਿਚ ਜੇਲ੍ਹਾਂ ਵਿਚ ਜਾਤੀ ਆਧਾਰਿਤ ਵਿਤਕਰੇ ਦਾ ਦੋਸ਼ ਲਗਾਇਆ ਗਿਆ ਸੀ। ਸੁਪਰੀਮ ਕੋਰਟ ਨੇ ਕੇਂਦਰ ਅਤੇ ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਸਮੇਤ 11 ਰਾਜਾਂ ਤੋਂ ਜਵਾਬ ਮੰਗਿਆ ਹੈ। ਜਨਹਿਤ ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਯੂਪੀ ਅਤੇ ਪੱਛਮੀ ਬੰਗਾਲ ਸਮੇਤ 11 ਰਾਜਾਂ ਦੀਆਂ ਜੇਲ੍ਹਾਂ ਵਿੱਚ ਜਾਤੀ ਆਧਾਰਿਤ ਭੇਦਭਾਵ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।ਸੀਜੇਆਈ ਡੀਵਾਈ ਚੰਦਰਚੂੜ, ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੀ ਬੈਂਚ ਨੇ ਸੀਨੀਅਰ ਵਕੀਲ ਐੱਸ ਮੁਰਲੀਧਰ ਦੀਆਂ ਦਲੀਲਾਂ ਦਾ ਨੋਟਿਸ ਲਿਆ। ਉਨ੍ਹਾਂ ਕਿਹਾ ਕਿ 11 ਰਾਜਾਂ ਦੇ ਜੇਲ੍ਹ ਮੈਨੂਅਲ ਆਪਣੀਆਂ ਜੇਲ੍ਹਾਂ ਦੇ ਅੰਦਰ ਕੰਮ ਦੀ ਵੰਡ ਵਿੱਚ ਵਿਤਕਰਾ ਕਰਦੇ ਹਨ ਅਤੇ ਕੈਦੀਆਂ ਨੂੰ ਜਾਤ ਦੇ ਆਧਾਰ ‘ਤੇ ਰੱਖਿਆ ਜਾਂਦਾ ਹੈ।

Total Views: 411 ,
Real Estate