ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਓਰੈਂਜ ਅਲਰਟ ਜਾਰੀ ਕਰ ਦਿੱਤਾ ਹੈ। ਠੰਡ ਦੇ ਨਾਲ-ਨਾਲ ਸੰਘਣੀ ਧੁੰਦ ਵੀ ਰਹੇਗੀ। ਦਿਨ ਦੇ ਤਾਪਮਾਨ ਵਿਚ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਰਾਤ ਨੂੰ ਨਿਊਨਤਮ ਤਾਪਮਾਨ 5.7 ਡਿਗਰੀ ਤੱਕ ਰਿਕਾਰਡ ਕੀਤਾ ਗਿਆ। ਦੂਜੇ ਪਾਸੇ ਦਿਨ ਦਾ ਅਧਿਕਤਮ ਤਾਪਮਾਨ 16.4 ਡਿਗਰੀ ਸੈਲਸੀਅਸ ਰਿਕਾਰਡ ਹੋਇਆ ਜੋ ਸਾਧਾਰਨ ਤੋਂ 2 ਡਿਗਰੀ ਘੱਟ ਹੈ।ਸੀਤ ਲਹਿਰ ਚੱਲ ਰਹੀ ਹੈ ਜਿਸ ਕਾਰਨ ਦਿਨ ਵਿਚ ਧੁੱਪ ਨਿਕਲਣ ਦੇ ਬਾਅਦ ਵੀ ਠੰਡੀ ਹਵਾ ਕਾਰਨ ਇਸ ਦਾ ਅਸਰ ਨਹੀਂ ਹੋ ਰਿਹਾ ਹੈ। ਧੁੰਦ ਕਾਰਨ ਵਿਜ਼ੀਬਿਲਟੀ ਵੀ 50 ਮੀਟਰ ਤੋਂ ਘੱਟ ਰਹਿ ਗਈ ਹੈ। ਮੌਸਮ ਨੂੰ ਦੇਖਦੇ ਹੋਏ ਅੱਜ 5 ਉਡਾਣਾਂ ਨੂੰ ਰੱਦ ਕੀਤਾ ਗਿਆ ਹੈ। ਇਨ੍ਹਾਂ ਵਿਚ ਚੰਡੀਗੜ੍ਹ ਤੋਂ ਦਿੱਲੀ, ਚੰਡੀਗੜ੍ਹ ਤੋਂ ਮੁੰਬਈ, ਚੰਡੀਗੜ੍ਹ ਤੋਂ ਹੈਦਰਾਬਾਦ, ਚੰਡੀਗੜ੍ਹ ਤੋਂ ਬੇਂਗਲੁਰੂ ਤੇ ਚੰਡੀਗੜ੍ਹ ਤੋਂ ਚੇਨਈ ਦੀਆਂ ਫਲਾਈਟਾਂ ਸ਼ਾਮਲ ਹਨ।
Total Views: 148 ,
Real Estate



















