T-20 ਵਿਸ਼ਵ ਕੱਪ ਇਸ ਸਾਲ ਵੈਸਟਇੰਡੀਜ਼ ਅਤੇ ਅਮਰੀਕਾ ਵਿੱਚ ਖੇਡਿਆ ਜਾਣਾ ਹੈ। ਖੇਡ ਦੇ ਸਭ ਤੋਂ ਛੋਟੇ ਫਾਰਮੈਟ ਦੇ ਵਿਸ਼ਵ ਕੱਪ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਹੋ ਰਹੀਆਂ ਹਨ। ਆਈਸੀਸੀ ਨੇ ਵਿਸ਼ਵ ਕੱਪ ਦਾ ਪੂਰਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪਹਿਲੀ ਵਾਰ ਇਸ ਟੂਰਨਾਮੈਂਟ ਵਿੱਚ 20 ਟੀਮਾਂ ਹਿੱਸਾ ਲੈਣ ਜਾ ਰਹੀਆਂ ਹਨ।ਜਿੱਥੇ ਸਾਰੀਆਂ ਟੀਮਾਂ ਨੂੰ ਚਾਰ ਗਰੁੱਪਾਂ ਵਿੱਚ ਵੰਡਿਆ ਗਿਆ ਹੈ, ਉੱਥੇ ਹਰ ਗਰੁੱਪ ਵਿੱਚ ਕੁੱਲ ਪੰਜ ਟੀਮਾਂ ਹੋਣਗੀਆਂ। ਟੂਰਨਾਮੈਂਟ ਦਾ ਪਹਿਲਾ ਮੈਚ 01 ਜੂਨ ਨੂੰ ਖੇਡਿਆ ਜਾਵੇਗਾ। ਫਾਈਨਲ ਮੈਚ 29 ਜੂਨ ਨੂੰ ਖੇਡਿਆ ਜਾਣਾ ਹੈ। ਵਿਸ਼ਵ ਕੱਪ ਦੇ ਸਾਰੇ ਮੈਚ ਕੁੱਲ 9 ਥਾਵਾਂ ‘ਤੇ ਖੇਡੇ ਜਾਣਗੇ। ਕੁੱਲ 55 ਮੈਚਾਂ ਦਾ ਆਯੋਜਨ ਕੀਤਾ ਜਾਣਾ ਹੈ। ਟੂਰਨਾਮੈਂਟ ਦਾ ਪਹਿਲਾ ਮੈਚ 1 ਜੂਨ ਤੋਂ ਅਮਰੀਕਾ ਅਤੇ ਕੈਨੇਡਾ ਵਿਚਾਲੇ ਖੇਡਿਆ ਜਾਵੇਗਾ। ਆਈਸੀਸੀ ਵੱਲੋਂ ਜਾਰੀ ਸ਼ਡਿਊਲ ਮੁਤਾਬਕ ਟੀਮ ਇੰਡੀਆ ਅਤੇ ਪਾਕਿਸਤਾਨ ਇੱਕੋ ਗਰੁੱਪ ਦਾ ਹਿੱਸਾ ਹਨ।
Total Views: 610 ,
Real Estate



















