ਜਰਮਨੀ (German) ਦੇ ਉਲਜ਼ੇਨ ਸ਼ਹਿਰ ਦੇ ਇੱਕ ਹਸਪਤਾਲ ਵਿੱਚ ਸ਼ਾਮ ਨੂੰ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਚੌਥੇ ਵਿਅਕਤੀ ਦੀ ਦੂਜੇ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।ਸਥਾਨਕ ਮੀਡੀਆ ਨੇ ਦੱਸਿਆ ਕਿ ਜਿਸ ਹਸਪਤਾਲ ‘ਚ ਅੱਗ ਲੱਗੀ ਸੀ, ਉੱਥੇ ਇਹ ਚਾਰੇ ਲੋਕ ਮਰੀਜ਼ ਸਨ। ਇਸ ਘਟਨਾ ‘ਚ 20 ਤੋਂ ਵੱਧ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 8 ਦੀ ਹਾਲਤ ਗੰਭੀਰ ਬਣੀ ਹੋਈ ਹੈ।
Total Views: 249 ,
Real Estate



















