ਅਮਰੀਕਾ ਦੇ ਓਰੇਗਨ ਦੇ ਇੱਕ ਹਸਪਤਾਲ ਵਿੱਚ ਇੱਕ ਨਰਸ ਨੇ ਕਥਿਤ ਤੌਰ ‘ਤੇ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਚੋਰੀ ਕਰ ਲਈਆਂ ਅਤੇ ਉਨ੍ਹਾਂ ਨੂੰ ਡਰਿੱਪ ਰਾਹੀਂ ਪਾਣੀ ਭਰ ਦਿੱਤਾ। ਇਸ ਕਾਰਨ ਘੱਟੋ-ਘੱਟ 10 ਮਰੀਜ਼ਾਂ ਦੀ ਮੌਤ ਹੋ ਗਈ। ਇੱਕ ਰਿਪੋਰਟ ਮੁਤਾਬਕ ਪੁਲਿਸ ਹਸਪਤਾਲ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦੀ ਚੋਰੀ ਦੀ ਜਾਂਚ ਕਰ ਰਹੀ ਹੈ।ਇਹ ਸਾਰੀ ਘਟਨਾ ਉਦੋਂ ਸਾਹਮਣੇ ਆਈ ਜਦੋਂ ਹਸਪਤਾਲ ਦੇ ਅਧਿਕਾਰੀਆਂ ਨੇ ਪਿਛਲੇ ਮਹੀਨੇ ਦੇ ਸ਼ੁਰੂ ਵਿੱਚ ਪੁਲਿਸ ਨੂੰ ਸੂਚਿਤ ਕੀਤਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਇੱਕ ਸਾਬਕਾ ਕਰਮਚਾਰੀ ਨੇ ਦਵਾਈਆਂ ਚੋਰੀ ਕੀਤੀਆਂ ਹਨ। ਸੂਤਰਾਂ ਮੁਤਾਬਕ ਹਸਪਤਾਲ ‘ਚ ਇਨਫੈਕਸ਼ਨ ਕਾਰਨ 9 ਤੋਂ 10 ਲੋਕਾਂ ਦੀ ਮੌਤ ਹੋ ਚੁੱਕੀ ਹੈ।
Total Views: 235 ,
Real Estate



















