ਜੈਸਲਮੇਰ ਦੇ ਸੰਗਦ ਥਾਣਾ ਖੇਤਰ ਦੇ ਦੇਵੀਕੋਟ ਕਸਬੇ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮਾਂ-ਪੁੱਤਾਂ ਸਮੇਤ ਚਾਰ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ‘ਚ ਸਵਾਰ ਨੌਜਵਾਨ ਹੱਥਾਂ ‘ਚ ਸ਼ਰਾਬ ਦੇ ਗਲਾਸ ਲੈ ਕੇ ਗੀਤਾਂ ‘ਤੇ ਡਾਂਸ ਕਰਦੇ ਹੋਏ ਸੋਸ਼ਲ ਮੀਡੀਆ ‘ਤੇ ਅਪਲੋਡ ਕਰਨ ਲਈ ਰੀਲ ਬਣਾ ਰਹੇ ਸਨ। ਇਸੇ ਦੌਰਾਨ ਇਹ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਸੜਕ ਕਿਨਾਰੇ ਖੜ੍ਹੀ ਇੱਕ ਪਿਕਅੱਪ ਵਿੱਚੋਂ ਅਨਾਰ ਖਰੀਦ ਰਹੇ ਮਾਂ-ਪੁੱਤ ਦੀ ਕਾਰ ਦੀ ਲਪੇਟ ਵਿੱਚ ਆਉਣ ਨਾਲ ਮੌਕੇ ’ਤੇ ਹੀ ਮੌਤ ਹੋ ਗਈ। ਬਾਅਦ ਵਿੱਚ ਕਾਰ ਵਿੱਚ ਸਵਾਰ ਦੋ ਹੋਰ ਨੌਜਵਾਨਾਂ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ।
Total Views: 176 ,
Real Estate



















