ਸਿਰਫ਼ 45 ਮਿੰਟਾਂ ਵਿਚ ਤੈਅ ਹੋਵੇਗਾ ਲੁਧਿਆਣਾ ਤੋਂ ਬਠਿੰਡਾ ਦਾ ਸਫ਼ਰ

ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਬੁੱਧਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਪਹੁੰਚੇ। ਇੱਥੇ ਉਨ੍ਹਾਂ ਨੇ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ 12 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਬਠਿੰਡਾ ਤੱਕ ਗਰੀਨਫੀਲਡ ਹਾਈਵੇਅ ਬਣਾਇਆ ਜਾਵੇਗਾ। ਇਹ 75 ਕਿਲੋਮੀਟਰ ਲੰਬਾ ਹੋਵੇਗਾ।ਇਸ ‘ਤੇ 2 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਬਾਅਦ ਲੁਧਿਆਣਾ ਤੋਂ ਬਠਿੰਡਾ ਦੀ ਦੂਰੀ 45 ਮਿੰਟਾਂ ਵਿੱਚ ਤੈਅ ਕੀਤੀ ਜਾਵੇਗੀ। ਇਸ ਨੂੰ ਦਸੰਬਰ 2025 ਤੱਕ ਬਣਾਇਆ ਜਾਵੇਗਾ। ਜਿਸ ਨਾਲ ਹਲਵਾਰਾ ਏਅਰਪੋਰਟ ਨਾਲ ਵੀ ਕਨੈਕਟੀਵਿਟੀ ਹੋਵੇਗੀ।

Total Views: 172 ,
Real Estate