ਐੱਨਆਈਏ ਦੇ ਪੰਜਾਬ, ਦਿੱਲੀ ਤੇ ਹਰਿਆਣਾ ’ਚ ਛਾਪੇ

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਦਿੱਲੀ, ਹਰਿਆਣਾ ਅਤੇ ਪੰਜਾਬ ਵਿਚ 32 ਥਾਵਾਂ ‘ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਅੱਜ ਸਵੇਰੇ ਸ਼ੁਰੂ ਹੋਈ ਅਤੇ ਅਤਿਵਾਦ ਵਿਰੋਧੀ ਏਜੰਸੀ ਦੀਆਂ ਕਈ ਟੀਮਾਂ ਨੇ ਰਾਜ ਪੁਲੀਸ ਬਲਾਂ ਦੇ ਨਾਲ ਨਜ਼ਦੀਕੀ ਤਾਲਮੇਲ ਨਾਲ ਤਲਾਸ਼ੀ ਲਈ। ਹਰਿਆਣਾ ਦੇ ਝੱਜਰ ਅਤੇ ਸੋਨੀਪਤ ਵਿੱਚ ਵੀ ਏਜੰਸੀ ਵੱਲੋਂ ਤਲਾਸ਼ੀ ਲਈ ਜਾ ਰਹੀ ਹੈ। ਏਜੰਸੀ ਦੇ ਅਧਿਕਾਰੀਆਂ ਨੇ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸੰਗਠਤ ਦਹਿਸ਼ਤੀ-ਅਪਰਾਧ ਸਿੰਡੀਕੇਟ ਨਾਲ ਜੁੜੇ ਮੈਂਬਰਾਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ। ਇਹ ਛਾਪੇਮਾਰੀ ਐਨਆਈਏ ਵੱਲੋਂ 6 ਜਨਵਰੀ ਨੂੰ ਲਾਰੈਂਸ ਬਿਸ਼ਨੋਈ ਦੀਆਂ ਚਾਰ ਜਾਇਦਾਦਾਂ ਕੁਰਕ ਕਰਨ ਦੇ ਕੁਝ ਦਿਨ ਬਾਅਦ ਕੀਤੀ ਗਈ ਸੀ।

Total Views: 157 ,
Real Estate