ਅਕਾਲੀ ਦਲ ਦਾ ਬਸਪਾ ਨਾਲ ਟੁੱਟ ਗਿਆ ਹੈ ਗਠਜੋੜ !

ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਵਿਚਕਾਰ ਲੋਕ ਸਭਾ ਚੋਣਾਂ ਦੇ ਗੱਠਜੋੜ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ ਹੈ। ਬਸਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਹੁਣ ਵਿਹਾਰਕ ਤੌਰ ’ਤੇ ਗੱਠਜੋੜ ਨਜ਼ਰ ਨਹੀਂ ਆਉਂਦਾ ਹੈ ਅਤੇ ਪਾਰਟੀ ਨੇ ਸੂਬੇ ਦੀਆਂ ਸਾਰੀਆਂ 13 ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਐਨ ਨੇੜੇ ਹਨ ਪਰ ਸੀਟਾਂ ਦੀ ਵੰਡ ਨੂੰ ਲੈ ਕੇ ਦੋਵੇਂ ਪਾਰਟੀਆਂ ਵਿਚਕਾਰ ਕੋਈ ਗੱਲਬਾਤ ਨਹੀਂ ਹੋ ਰਹੀ ਹੈ। ਉਨ੍ਹਾਂ ਸੰਕੇਤ ਦਿੱਤੇ ਕਿ ਅਕਾਲੀ ਦਲ ਦੇ ਆਗੂ ਭਾਜਪਾ ਨਾਲ ਗੱਠਜੋੜ ਕਰਨ ਲਈ ਗੱਲਬਾਤ ’ਚ ਰੁੱਝੇ ਹੋਏ ਹਨ ਜਦਕਿ ਬਸਪਾ ਆਗੂਆਂ ਨੂੰ ਉਨ੍ਹਾਂ ਦਰਕਿਨਾਰ ਕਰ ਦਿੱਤਾ ਹੈ। ਜਸਵੀਰ ਸਿੰਘ ਨੇ ਕਿਹਾ ਕਿ ਗੱਠਜੋੜ ਬਾਰੇ ਅੰਤਿਮ ਫ਼ੈਸਲਾ ਪਾਰਟੀ ਸੁਪਰੀਮੋ ਮਾਇਆਵਤੀ ਲੈਣਗੇ। ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਬਸਪਾ ਦੀ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਗੱਠਜੋੜ ਹੋਵੇ ਜਾਂ ਨਹੀਂ ਪਰ ਜਲੰਧਰ ਅਤੇ ਹੁਸ਼ਿਆਰਪੁਰ ਸੀਟਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜੀਆਂ ਜਾਣਗੀਆਂ।
Total Views: 224 ,
Real Estate