ਸੜਕ ਕਿਨਾਰੇ ਖੜ੍ਹੇ ਟਰਾਲੇ ‘ਚ ਵੱਜੀ ਕਾਰ, ਸ੍ਰੀ ਦਰਬਾਰ ਸਾਹਿਬ ਤੋਂ ਪਰਤ ਰਹੇ 4 ਨੌਜਵਾਨਾਂ ਦੀ ਮੌ.ਤ

ਤਰਨਤਾਰਨ ਵਿਖੇ ਬਹੁਤ ਹੀ ਦਰਦਨਾਕ ਹਾਦਸਾ ਵਾਪਰ ਗਿਆ ਜਿਸ ਵਿਚ 4 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਰਮਜੀਤ ਸਿੰਘ, ਗੁਰਦੇਵ ਸਿੰਘ, ਰੋਬਨਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਵਜੋਂ ਹੋਈ ਹੈ। ਹਰੀਕੇ ਵਿਖੇ ਇਕ ਕਾਰ ਪੁਲ ‘ਤੇ ਖੜ੍ਹੇ ਟਰਾਲੇ ਵਿਚ ਜਾ ਟਕਰਾਈ। ਮ੍ਰਿਤਕ ਨੌਜਵਾਨਾਂ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਚਾਰੋਂ ਨੌਜਵਾਨ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ ਤੇ ਜਦੋਂ ਇਹ ਸਾਰੇ ਵਾਪਸ ਪਿੰਡ ਗੁਰੂ ਹਰਿਰਾਏ ਸਾਹਿਬ ਨੂੰ ਪਰਤ ਰਹੇ ਸਨ ਤਾਂ ਰਸਤੇ ਵਿਚ ਇਨ੍ਹਾਂ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸਾ ਧੁੰਦ ਕਾਰਨ ਬੀਤੀ ਰਾਤ ਲਗਭਗ 12 ਵਜੇ ਵਾਪਰਿਆ। ਹਾਈਵੇ ‘ਤੇ ਇਕ ਕੰਟੇਨਰ ਖਰਾਬ ਹੋ ਗਿਆ ਸੀਜਿਸ ਦੇ ਪਿੱਛੇ ਇਕ ਟਰਾਲਾ ਖੜ੍ਹਾ ਕੀਤਾ ਗਿਆ ਸੀ। ਸੰਘਣੀ ਧੁੰਦ ਹੋਣ ਕਾਰਨ ਸਵਿਫਟ ਕਾਰ ਪੀਬੀ ਉਸ ਟਰਾਲੇ ਵਿਚ ਜਾ ਵੱਜੀ, ਜਿਸ ਨਾਲ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜ਼ਖਮੀ ਨੌਜਵਾਨਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ 4 ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Total Views: 146 ,
Real Estate