ਪਾਕਿਸਤਾਨ ‘ਚ ਠੰਡ ਕਾਰਨ 36 ਬੱਚਿਆਂ ਦੀ ਮੌ.ਤ

ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਨਿਮੋਨੀਏ ਕਾਰਨ ਘੱਟੋ-ਘੱਟ 36 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਸੂਬੇ ਵਿੱਚ 36 ਬੱਚਿਆਂ ਦੀ ਮੌਤ ਤੋਂ ਇਲਾਵਾ ਸਕੂਲੀ ਬੱਚਿਆਂ ਵਿੱਚ ਨਿਮੋਨੀਆ ਦੇ ਕੇਸਾਂ ਵਿੱਚ ਵਾਧਾ ਹੋਣ ਦੇ ਮੱਦੇਨਜ਼ਰ 31 ਜਨਵਰੀ ਤੱਕ ਪ੍ਰਾਰਥਨਾ ਸਭਾਵਾਂ ‘ਤੇ ਪਾਬੰਦੀ ਲਾਉਣ ਦਾ ਫੈਸਲਾ ਲਿਆ ਗਿਆ ਹੈ। ਨਰਸਰੀ ਅਤੇ ਪਲੇਅ ਸਕੂਲ ਦੇ ਬੱਚਿਆਂ ਲਈ 19 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ‘ਪਿਛਲੇ ਸਾਲ ਪੰਜਾਬ ਵਿੱਚ ਨਿਮੋਨੀਆ ਕਾਰਨ 990 ਬੱਚਿਆਂ ਦੀ ਮੌਤ ਹੋਈ ਸੀ।’ ਕੜਾਕੇ ਦੀ ਸਰਦੀ ਦੇ ਮੱਦੇਨਜ਼ਰ ਨਿਮੋਨੀਆ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਬੱਚਿਆਂ ਨੂੰ ਮਾਸਕ ਪਹਿਨਣ ਲਈ ਵੀ ਕਿਹਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਖਾਣਾ ਖਾਣ ਤੋਂ ਪਹਿਲਾਂ ਹੱਥ ਧੋਣ ਅਤੇ ਗਰਮ ਕੱਪੜੇ ਪਾਉਣ ਦੀ ਵੀ ਸਲਾਹ ਦਿੱਤੀ ਗਈ ਹੈ। ਸਰਦੀਆਂ ਦੇ ਮੌਸਮ ਦੌਰਾਨ ਬੱਚਿਆਂ ਨੂੰ ਠੰਡ ਤੋਂ ਬਚਾਉਣ ਲਈ ਸਥਾਨਕ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ‘ਤੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਜਾਂਦੇ ਹਨ।

Total Views: 376 ,
Real Estate