ਸ਼੍ਰੋਮਣੀ ਅਕਾਲੀ ਦਲ ਦਾ ਬਹੁਜਨ ਸਮਾਜ ਪਾਰਟੀ ਨਾਲ ਗੂੜ੍ਹਾ ਸਮਝੌਤਾ -ਹਰਸਿਮਰਤ ਬਾਦਲ

ਮਾਘੀ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਵਾਰ ਇਸਤਰੀ ਕਾਨਫਰੰਸ ਕਰਵਾਈ ਗਈ ਜਿਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਬਹੁਜਨ ਸਮਾਜ ਪਾਰਟੀ ਨਾਲ ਗੂੜ੍ਹਾ ਸਮਝੌਤਾ ਹੈ। ਉਹ ਅਕਾਲੀ ਦਲ ਦੀ ਭਾਈਵਾਲ ਪਾਰਟੀ ਹੈ, ਜੇ ਬਸਪਾ ਦੇ ਕਿਸੇ ਆਗੂ ਦੇ ਮਨ ਵਿੱਚ ਗਿਲਾ-ਸ਼ਿਕਵਾ ਹੈ ਤਾਂ ਸੀਨੀਅਰ ਲੀਡਰਸ਼ਿਪ ਨਾਲ ਗੱਲ ਕਰ ਸਕਦੇ ਹਨ। ਦੱਸਣਯੋਗ ਹੈ ਕਿ ਬੀਤੇ ਦਿਨੀਂ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਅਕਾਲੀ ਆਗੂਆਂ ਉਪਰ ਉਨ੍ਹਾਂ ਨੂੰ ਨਾਲ ਲੈ ਕੇ ਨਾ ਚੱਲਣ ਦੇ ਦੋਸ਼ ਲਾਏ ਸਨ। ਹਰਸਿਮਰਤ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਅਕਾਲੀ ਦਲ ਦਾ ਬਸਪਾ ਨਾਲ ਗੱਠਜੋੜ ਮਜ਼ਬੂਤ ਤੇ ਸਥਾਈ ਹੈ।

Total Views: 186 ,
Real Estate