ਧਰਮਸੋਤ ਮੁੜ ਗ੍ਰਿਫਤਾਰ

ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਥਿਤ ਘਪਲਾ ਉਨ੍ਹਾਂ ਦੇ ਜੰਗਲਾਤ ਮੰਤਰੀ ਦੇ ਕਾਰਜਕਾਲ ਦੌਰਾਨ ਸਾਹਮਣੇ ਆਇਆ ਸੀ। ਪੰਜਾਬ ਵਿਜੀਲੈਂਸ ਵੱਲੋਂ ਸ਼ੁਰੂ ਕੀਤੀ ਗਈ ਜਾਂਚ ਹੁਣ ਈਡੀ ਵੱਲੋਂ ਵਿੱਤੀ ਜਾਂਚ ਤੱਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਵਿਜੀਲੈਂਸ ਵੱਲੋਂ 2 ਵਾਰ ਗ੍ਰਿਫਤਾਰ ਕੀਤਾ ਗਿਆ ਸੀ। ਸ਼ੁਰੂਆਤ ਵਿਚ ਉਨ੍ਹਾਂ ਨੇ ਜੰਗਲਾਤ ਘਪਲੇ ਦੇ ਸਿਲਸਿਲੇ ਵਿਚ ਹਿਰਾਸਤ ਵਿਚ ਲਿਆ ਗਿਆ ਸੀ ਤੇ ਜੇਲ੍ਹ ਵਿਚ ਸਮਾਂ ਬਿਤਾਉਣਾ ਪਿਆਸੀ। ਇਸ ਦੇ ਬਾਅਦ ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਨਾਲ ਜੁੜੇ ਮਾਮਲੇ ਵਿਚ ਇਕ ਹੋਰ ਗ੍ਰਿਫਤਾਰੀ ਦਾ ਸਾਹਮਣਾ ਕਰਨਾ ਪਿਆ ਸੀ।

Total Views: 123 ,
Real Estate