16 ਦਿਨ ਪਹਿਲਾਂ ਅਮਰੀਕਾ ਪਹੁੰਚੇ ਦੋ ਭਾਰਤੀ ਵਿਦਿਆਰਥੀਆਂ ਦੀ ਸ਼ੱਕੀ ਹਾਲਾਤਾਂ ‘ਚ ਮੌਤ

16 ਦਿਨ ਪਹਿਲਾਂ ਅਮਰੀਕਾ ਗਏ ਭਾਰਤੀ ਮੂਲ ਦੇ ਦੋ ਵਿਦਿਆਰਥੀਆਂ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵੇਂ ਮ੍ਰਿਤਕਾਂ ਦੀ ਪਛਾਣ ਗੱਟੂ ਦਿਨੇਸ਼ ਵਾਸੀ ਤੇਲੰਗਾਨਾ ਅਤੇ ਨਿਕੇਸ਼ ਵਾਸੀ ਆਂਧਰਾ ਪ੍ਰਦੇਸ਼ ਵਜੋਂ ਹੋਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸ਼ੁਰੂਆਤੀ ਜਾਂਚ ‘ਚ ਕਾਰਬਨ ਮੋਨੋਆਕਸਾਈਡ ਬਣਨ ਕਾਰਨ ਦਮ ਘੁਟਣ ਨਾਲ ਮੌਤ ਹੋਣ ਦਾ ਖਦਸ਼ਾ ਹੈ। ਹਾਲਾਂਕਿ ਸਥਾਨਕ ਪੁਲਿਸ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਦੂਜੇ ਪਾਸੇ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਅਮਰੀਕਾ ਦੇ ਕਨੈਕਟੀਕਟ ਇਲਾਕੇ ਵਿੱਚ ਕਿਰਾਏ ਦੇ ਕਮਰੇ ਵਿੱਚ ਰਹਿ ਰਹੇ ਸਨ। ਰਾਤ ਨੂੰ ਦੋਵੇਂ ਆਪਣੇ ਕਮਰੇ ਵਿੱਚ ਸੌਂ ਰਹੇ ਸਨ। ਸਵੇਰੇ ਕਾਫੀ ਦੇਰ ਤੱਕ ਜਦੋਂ ਉਹ ਬਾਹਰ ਨਹੀਂ ਨਿਕਲੇ ਤਾਂ ਉਨ੍ਹਾਂ ਦੇ ਦੋਸਤ ਅੰਦਰ ਪਹੁੰਚੇ। ਦੋਵੇਂ ਬੈੱਡ ‘ਤੇ ਬੇਹੋਸ਼ ਪਏ ਸਨ ਤੇ ਦੋਵਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Total Views: 215 ,
Real Estate