ਬਿਲਕੀਸ ਬਾਨੋ ਕੇਸ: ਦੋਸ਼ੀਆਂ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਪਾ ਆਤਮ-ਸਮਰਪਣ ਲਈ ਹੋਰ ਸਮਾਂ ਮੰਗਿਆਂ

ਗੁਜਰਾਤ ‘ਚ 2002 ਦੇ ਦੰਗਿਆਂ ਦੌਰਾਨ ਬਿਲਕੀਸ ਬਾਨੋ ਨਾਲ ਸਮੂਹਿਕ ਬ.ਲਾਤਕਾਰ ਅਤੇ ਉਸ ਦੇ ਪਰਿਵਾਰ ਦੇ ਸੱਤ ਮੈਂਬਰਾਂ ਦੀ ਹੱਤਿਆ ਦੇ ਮਾਮਲੇ ‘ਚ ਤਿੰਨ ਦੋਸ਼ੀਆਂ ਨੇ ਅੱਜ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਆਤਮ ਸਮਰਪਣ ਲਈ ਹੋਰ ਸਮਾਂ ਮੰਗਿਆ ਹੈ। ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ‘ਤੇ 2002 ਦੇ ਦੰਗਿਆਂ ਦੌਰਾਨ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਉਂਦਿਆਂ 8 ਜਨਵਰੀ ਨੂੰ ਬਿਲਕੀਸ ਬਾਨੋ ਨਾਲ ਸਮੂਹਿਕ ਜਬਰ ਜਨਾਹ ਅਤੇ ਉਸ ਦੇ ਪਰਿਵਾਰ ਦੇ 7 ਮੈਂਬਰਾਂ ਦੀ ਹੱਤਿਆ ਦੇ ਮਾਮਲੇ ਵਿੱਚ 11 ਦੋਸ਼ੀਆਂ ਨੂੰ ਸਜ਼ਾ ਮੁਆਫ਼ ਕਰਨ ਦੇ ਫੈਸਲੇ ਨੂੰ ਰੱਦ ਕਰਦਿਆਂ ਦੋਸ਼ੀਆਂ ਨੂੰ ਦੋ ਹਫ਼ਤਿਆਂ ਵਿੱਚ ਜੇਲ੍ਹ ਭੇਜਣ ਦੇ ਨਿਰਦੇਸ਼ ਦਿੱਤੇ ਗਏ ਸਨ। ਆਤਮਸਮਰਪਣ ਕਰਨ ਲਈ ਹੋਰ ਸਮਾਂ ਦੇਣ ਦੇ ਮਾਮਲੇ ਦਾ ਜ਼ਿਕਰ ਜਸਟਿਸ ਬੀਵੀ ਨਾਗਰਥਨਾ ਅਤੇ ਜਸਟਿਸ ਸੰਜੈ ਕਰੋਲ ਦੇ ਬੈਂਚ ਸਾਹਮਣੇ ਕੀਤਾ ਗਿਆ। ਇਸ ‘ਤੇ ਬੈਂਚ ਨੇ ਰਜਿਸਟਰੀ ਨੂੰ ਕਿਹਾ ਕਿ ਉਹ ਪਟੀਸ਼ਨ ਨੂੰ ਚੀਫ ਜਸਟਿਸ ਦੇ ਸਾਹਮਣੇ ਪੇਸ਼ ਕਰਨ।

Total Views: 559 ,
Real Estate