ਚੰਡੀਗੜ੍ਹ ਨਗਰ ਨਿਗਮ ਨੇ ਮੇਅਰ ਚੋਣ ਮੁਲਤਵੀ ਕਰਨ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਹਾਈਕੋਰਟ ਵਿੱਚ ਸੁਣਵਾਈ ਦੌਰਾਨ ਨਿਗਮ ਨੇ ਕਿਹਾ ਕਿ ਉਹ 6 ਫਰਵਰੀ ਨੂੰ ਚੋਣਾਂ ਕਰਵਾਏਗੀ। ਡੀਸੀ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਪੂਰੇ ਮਾਮਲੇ ਦੀ ਵਿਸਥਾਰਤ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 23 ਜਨਵਰੀ ਨੂੰ ਹੋਵੇਗੀ।
Total Views: 427 ,
Real Estate
















