ਕੇਂਦਰ ਸਰਕਾਰ ਨੇ ਕੋਚਿੰਗ ਸੰਸਥਾਵਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਹੁਣ ਕੋਈ ਵੀ ਕੋਚਿੰਗ ਸੰਸਥਾ 16 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀਆਂ ਨੂੰ ਨਹੀਂ ਪੜ੍ਹਾ ਸਕੇਗੀ।ਮੰਤਰਾਲੇ ਨੇ ਇਹ ਦਿਸ਼ਾ-ਨਿਰਦੇਸ਼ ਵਿਦਿਆਰਥੀਆਂ ਦੀ ਖ਼ੁਦਕੁਸ਼ੀ ਦੇ ਵਧਦੇ ਕੇਸਾਂ, ਅੱਗ ਦੀਆਂ ਘਟਨਾਵਾਂ, ਕੋਚਿੰਗ ਇੰਸਟੀਚਿਊਟਾਂ ’ਚ ਸਹੂਲਤਾਂ ਦੀ ਘਾਟ ਦੇ ਨਾਲ ਨਾਲ ਉਨ੍ਹਾਂ ਵੱਲੋਂ ਅਪਣਾਏ ਜਾਣ ਵਾਲੇ ਵਿਦਿਅਕ ਢੰਗ ਤਰੀਕਿਆਂ ਬਾਰੇ ਸਰਕਾਰ ਨੂੰ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਤਿਆਰ ਕੀਤੇ ਗਏ ਹਨ।ਸਿੱਖਿਆ ਮੰਤਰਾਲੇ ਵੱਲੋਂ ਐਲਾਨੇ ਗਏ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਦੀਆਂ ਕੋਚਿੰਗ ਸੰਸਥਾਵਾਂ 16 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀਆਂ ਨੂੰ ਦਾਖ਼ਲਾ ਨਹੀਂ ਦੇ ਸਕਣਗੀਆਂ ਅਤੇ ਚੰਗੇ ਅੰਕ ਜਾਂ ਰੈਂਕ ਦੀ ਗਾਰੰਟੀ ਵਰਗੇ ਗੁੰਮਰਾਹਕੁੰਨ ਵਾਅਦੇ ਵੀ ਨਹੀਂ ਕਰ ਸਕਣਗੀਆਂ। ਮੰਨਿਆ ਜਾਂਦਾ ਹੈ ਕਿ ਦਿਸ਼ਾ-ਨਿਰਦੇਸ਼ ਕੋਚਿੰਗ ਸੰਸਥਾਵਾਂ ਨੂੰ ਨਿਯਮਤ ਕਰਨ ਲਈ ਕਾਨੂੰਨੀ ਢਾਂਚੇ ਦੀ ਲੋੜ ਨੂੰ ਪੂਰਾ ਕਰਦੇ ਹਨ ਅਤੇ ਨਿੱਜੀ ਕੋਚਿੰਗ ਸੰਸਥਾਵਾਂ ਨੂੰ ਬੇਤਰਤੀਬੇ ਢੰਗ ਨਾਲ ਵਧਣ ਤੋਂ ਰੋਕਦੇ ਹਨ।
16 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀਆਂ ਨੂੰ ਦਾਖਲਾ ਨਹੀਂ ਦੇ ਸਕਣਗੇ ਕੋਚਿੰਗ ਸੈਂਟਰ !
Total Views: 154 ,
Real Estate
















