ਠੰਡ ਤੋਂ ਅਜੇ ਨਹੀਂ ਮਿਲੇਗੀ ਰਾਹਤ, ਪੰਜਾਬ ਦੇ 14 ਜ਼ਿਲ੍ਹਿਆਂ ‘ਚ ਓਰੈਂਜ ਅਲਰਟ ਜਾਰੀ

ਪੰਜਾਬ ਦੇ 14 ਜ਼ਿਲ੍ਹਿਆਂ ਵਿਚ ਮੌਸਮ ਜ਼ਿਆਦਾ ਖਰਾਬ ਰਹੇਗਾ। ਇਥੇ ਸਵੇਰੇ ਧੁੰਦ ਰਹੇਗੀ ਪਰ ਦੁਪਹਿਰ ਤੱਕ ਧੁੱਪ ਨਿਕਲਣ ਦੀਆਂ ਸੰਭਾਵਨਾਵਾਂ ਹਨ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ,ਬਠਿੰਡਾ, ਬਰਨਾਲਾ ਤੇ ਮਾਨਸਾ ਵਿਚ ਓਰੈਂਜ ਅਲਰਟ ਹੈ। ਸ਼ੁੱਕਰਵਾਰ ਨੂੰ ਸੰਘਣੀ ਧੁੰਦ ਕਾਰਨ ਵਿਜੀਬਿਲਟੀ ਜ਼ੀਰੋ ਰਹੀ। ਪੰਜਾਬ ਦੇ ਨਾਲ ਹਰਿਆਣਾ ਵਿਚ ਵੀ ਧੁੰਦ ਦਾ ਓਰੈਂਜ ਅਲਰਟ ਜਾਰੀ ਕੀਤਾ ਗਿਆ ਹੈ। 20 ਜਨਵਰੀ ਤੋਂ ਧੁੰਦ ਵਿਚ ਕੁਝ ਰਾਹਤ ਮਿਲਣ ਦੇ ਆਸਾਰ ਹਨ। ਹਰਿਆਣਾ ਤੇ ਚੰਡੀਗੜ੍ਹ ਵਿਚ ਵਿਜ਼ੀਬਿਲਟੀ 50 ਤੋਂ 200 ਮੀਟਰ ਤੱਕ ਰਹੀ।

 

Total Views: 271 ,
Real Estate