ਲੁਧਿਆਣਾ ‘ਚ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਗੰਨਮੈਨ ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਇਹ ਸੀਆਈਐਸਐਫ ਜਵਾਨ ਰੋਜ਼ ਗਾਰਡਨ ਲੁਧਿਆਣਾ ਨੇੜੇ ਬਿੱਟੂ ਦੇ ਸਰਕਾਰੀ ਘਰ ਵਿਚ ਤਾਇਨਾਤ ਸੀ। ਦੇਰ ਰਾਤ ਪਿਸਤੌਲ ‘ਚੋਂ ਚੱਲੀ ਗੋਲੀ ਗਰਦਨ ‘ਚ ਵੜ ਕੇ ਸਿਰ ‘ਚੋਂ ਲੰਘ ਗਈ। ਬਿੱਟੂ ਉਸ ਸਮੇਂ ਘਰ ਨਹੀਂ ਸੀ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ। ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ (32) ਵਾਸੀ ਮੁਜ਼ੱਫਰਨਗਰ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ।
Total Views: 439 ,
Real Estate


















