ਸਿੱਧੂ ਦੀ ਰੈਲੀ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਪੁੱਤਰ ਨੂੰ ਕਾਰਨ ਦੱਸੋ ਨੋਟਿਸ

ਨਵਜੋਤ ਸਿੱਧੂ ਵੱਲੋਂ ਮੋਗਾ ਰੈਲੀ ਕਰਨ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਨਵਜੋਤ ਸਿੱਧੂ ਦੀ ਮੋਗਾ ਰੈਲੀ ਕਰਵਾਉਣ ਵਾਲੇ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਤੇ ਉਨ੍ਹਾਂ ਦੇ ਫਰਜ਼ੰਦ ਐਡਵੋਕੇਟ ਧਰਮਪਾਲ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਨੋਟਿਸ ਮੁਤਾਬਕ ਦੋਵਾਂ ਨੂੰ ਦੋ ਦਿਨ ਅੰਦਰ ਪਾਰਟੀ ਕੋਲ ਆਪਣਾ ਪੱਖ ਪੇਸ਼ ਕਰਨ ਦਾ ਸਮਾਂ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਜਵਾਬ ਨਾ ਆਇਆ ਤਾਂ ਪਾਰਟੀ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰੇਗੀ।

Total Views: 76 ,
Real Estate