ਪਿੰਡ ਰਾਏਕੇ ਕਲਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਭੇਤ-ਭਰੀ ਬਿਮਾਰੀ ਕਾਰਨ ਪਸ਼ੂਆਂ ਦੀ ਮੌਤ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਇੱਕ ਫੇਰ 13 ਗਾਵਾਂ ਤੇ ਮੱਝਾਂ ਦੀ ਮੌਤ ਹੋਣ ਕਾਰਨ ਪਸ਼ੂ ਪਾਲਣ ਵਿਭਾਗ ਦੇ ਅਫ਼ਸਰਾਂ ਵਿੱਚ ਅਫਰਾ-ਤਫਰੀ ਮਚ ਗਈ। ਗੌਰਤਲਬ ਹੈ ਕਿ ਬੀਤੇ ਦਿਨ ਚਾਰ ਪਸ਼ੂਆਂ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸੀ। ਪਿੰਡ ਦੇ ਲੋਕਾਂ ਨੇ ਪੰਜਾਬੀ ਟ੍ਰਿਬਿਊਨ ਕੋਲ ਦੁਖੜਾ ਰੋਂਦਿਆਂ ਦੱਸਿਆ ਕਿ ਪਿੰਡ ਵਿੱਚ ਪਸ਼ੂ ਮਰਨ ਦੀ ਗਿਣਤੀ 180 ਪਾਰ ਕਰ ਗਈ ਹੈ। ਇਸ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਵੱਲੋਂ ਪਿੰਡ ਦੀ ਸੱਥ ਵਿੱਚ ਡੇਰੇ ਲਾ ਲਏ ਗਏ ਹਨ। ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ “ਮਿਕਸ ਇਨਫੈਕਸ਼ਨ” ਬਿਮਾਰੀ ਨਾਲ ਪ੍ਰਭਾਵਿਤ ਪਿੰਡ ਰਾਏਕੇ ਕਲਾਂ (ਜ਼ਿਲ੍ਹਾ ਬਠਿੰਡਾ) ਦਾ ਅੱਜ ਦੌਰਾ ਕੀਤਾ ਅਤੇ ਡਿਪਟੀ ਕਮਿਸ਼ਨਰ, ਬਠਿੰਡਾ ਸ਼ੌਕਤ ਅਹਿਮਦ ਪਰੇ ਨੂੰ ਪਸ਼ੂਆਂ ਦੀ ਮੌਤ ਸਬੰਧੀ ਸਰਵੇਖਣ ਕਰਵਾਉਣ ਦੇ ਆਦੇਸ਼ ਦਿੱਤੇ ਹਨ।
Total Views: 429 ,
Real Estate



















