ਬਿਲਕਿਸ ਬਾਨੋ ਕੇਸ: ਦੋਸ਼ੀਆਂ ਨੇ ਕੀਤਾ ਆਤਮ ਸਮਰਪਣ

ਸੁਪਰੀਮ ਕੋਰਟ ਦੁਆਰਾ ਨਿਰਧਾਰਤ ਸਮਾਂ ਸੀਮਾ ਦੇ ਮੱਦੇਨਜ਼ਰ ਬਿਲਕਿਸ ਬਾਨੋ ਕੇਸ ਦੇ ਸਾਰੇ 11 ਦੋਸ਼ੀਆਂ ਨੇ ਗੁਜਰਾਤ ਦੇ ਪੰਚਮਹਾਲ ਜ਼ਿਲ੍ਹੇ ਦੀ ਗੋਧਰਾ ਸਬ ਜੇਲ੍ਹ ਵਿਚ ਆਤਮ ਸਮਰਪਣ ਕਰ ਦਿੱਤਾ ਹੈ।  11 ਦੋਸ਼ੀਆਂ ਨੇ ਐਤਵਾਰ ਦੇਰ ਰਾਤ ਜੇਲ੍ਹ ਪ੍ਰਸ਼ਾਸਨ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ।ਸਿਖਰਲੀ ਅਦਾਲਤ ਨੇ 8 ਜਨਵਰੀ ਨੂੰ ਹਾਈ-ਪ੍ਰੋਫਾਈਲ ਕੇਸ ਦੇ 11 ਦੋਸ਼ੀਆਂ ਨੂੰ ਗੁਜਰਾਤ ਸਰਕਾਰ ਦੁਆਰਾ ਦਿੱਤੀ ਗਈ ਮੁਆਫ਼ੀ ਨੂੰ ਰੱਦ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦੋਸ਼ੀਆਂ ਵਲੋਂ ਆਤਮ ਸਮਰਪਣ ਲਈ ਹੋਰ ਸਮਾਂ ਦੇਣ ਦੀ ਅਪੀਲ ਨੂੰ ਰੱਦ ਕਰ ਦਿੱਤਾ ਅਤੇ ਉਨ੍ਹਾਂ ਨੂੰ ਐਤਵਾਰ ਤੱਕ ਅਜਿਹਾ ਕਰਨ ਲਈ ਕਿਹਾ ਸੀ।

Total Views: 339 ,
Real Estate