ਹੁਣ ਹਰ ਕਿਸੇ ਨੂੰ ਨਹੀਂ ਦਿੱਤਾ ਜਾ ਸਕੇਗਾ ਸਿਰੋਪਾਓ !


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿਰੋਪਾਓ ਸਬੰਧ ਵਿੱਚ ਫੈਸਲਾ ਲਿਆ ਹੈ । ਸਿਰੋਪਾਓ ਦੀ ਯੋਗ ਵਰਤੋਂ ਕਰਨ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਤਿ੍ਗ ਕਮੇਟੀ ਦੀ ਹੋਈ ਮੀਟਿੰਗ ਵਿਚ ਸਿਰੋਪਾਓ ਦੇਣ ਸਬੰਧੀ ਵਿਸ਼ੇਸ਼ ਫ਼ੈਸਲਾ ਲਿਆ ਗਿਆ ਹੈ ਜਿਸ ਤਹਿਤ ਗੁਰਦੁਆਰਾ ਸਾਹਿਬਾਨ ਅੰਦਰ ਹਰ ਇਕ ਨੂੰ ਸਿਰੋਪਾਓ ਦੇਣ ਸਬੰਧੀ ਰਵਾਇਤ ਨੂੰ ਬੰਦ ਕੀਤਾ ਗਿਆ ਹੈ। ਇਸ ਫ਼ੈਸਲੇ ਤਹਿਤ ਪਾਬੰਦੀ ਲਗਾਉਂਦਿਆਂ ਕੇਵਲ ਧਾਰਮਿਕ ਸ਼ਖ਼ਸੀਅਤਾਂ, ਨਗਰ ਕੀਰਤਨਾਂ ਦੌਰਾਨ ਪੰਜ ਪਿਆਰਿਆਂ, ਰਾਗੀਆਂ ਤੇ ਧਰਮ ਪ੍ਰਚਾਰਕਾਂ ਨੂੰ ਸਿਰੋਪਾਓ ਦੇਣ ਤੱਕ ਸੀਮਤ ਕਰ ਦਿੱਤਾ ਗਿਆ ਹੈ।

Total Views: 516 ,
Real Estate