ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਅਗਲੀਆਂ ਲੋਕ ਸਭਾ ਚੋਣਾਂ ਇਕੱਲੇ ਤੌਰ ’ਤੇ ਲੜਨ ਦਾ ਫ਼ੈਸਲਾ ਗੈਰਰਸਮੀ ਤੌਰ ’ਤੇ ਕਰ ਲਿਆ ਹੈ ਜਿਸ ਦਾ ਜਨਤਕ ਤੌਰ ’ਤੇ ਖੁਲਾਸਾ ‘ਇੰਡੀਆ’ ਗੱਠਜੋੜ ਦੀ ਅਗਲੀ ਮੀਟਿੰਗ ਵਿਚ ਹੋਵੇਗਾ। ਲੰਘੇ ਦਿਨੀਂ ਦਿੱਲੀ ’ਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਮੀਟਿੰਗ ਹੋਈ ਸੀ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਿਲ ਹੋਏ ਸਨ। ਸੀਨੀਅਰ ਲੀਡਰਸ਼ਿਪ ਕੋਲ ਭਗਵੰਤ ਮਾਨ ਨੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ’ਤੇ ਚਾਨਣਾ ਪਾਇਆ ਅਤੇ ਇਕੱਲੇ ਤੌਰ ’ਤੇ ਚੋਣ ਲੜਨ ਬਾਰੇ ਕਿਹਾ। ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਨੇ ਭਗਵੰਤ ਮਾਨ ਦੀ ਤਜਵੀਜ਼ ਪ੍ਰਵਾਨ ਕਰ ਲਈ ਹੈ ਅਤੇ ਪੰਜਾਬ ਵਿਚ ਕਾਂਗਰਸ ਨਾਲ ਕਿਸੇ ਤਰ੍ਹਾਂ ਦਾ ਕੋਈ ਸਿਆਸੀ ਗੱਠਜੋੜ ਨਾ ਕਰਨ ਦਾ ਫ਼ੈਸਲਾ ਲਿਆ ਹੈ। ਮੀਟਿੰਗ ਵਿਚ ਫ਼ੈਸਲਾ ਹੋਇਆ ਕਿ ਇੰਡੀਆ ਗੱਠਜੋੜ ਦੀ ਅਗਲੀ ਮੀਟਿੰਗ ਵਿੱਚ ‘ਆਪ’ ਪੰਜਾਬ ਨੂੰ ਲੈ ਕੇ ਆਪਣੇ ਫ਼ੈਸਲੇ ਬਾਰੇ ਜਾਣੂ ਕਰਾਏਗੀ। ਮੁੱਖ ਮੰਤਰੀ ਭਗਵੰਤ ਮਾਨ ਤਾਂ ਸ਼ੁਰੂ ਤੋਂ ਹੀ ਕਾਂਗਰਸ ਨਾਲ ਪੰਜਾਬ ਵਿਚ ਗੱਠਜੋੜ ਦੇ ਪੱਖ ਵਿਚ ਨਹੀਂ ਸਨ ਪਰ ਹੁਣ ਹਾਈ ਕਮਾਂਡ ਨੇ ਵੀ ਗੈਰਰਸਮੀ ਤੌਰ ’ਤੇ ਮੋਹਰ ਲਗਾ ਦਿੱਤੀ ਹੈ। ਸੂਤਰ ਦੱਸਦੇ ਹਨ ਕਿ ਇੰਡੀਆ ਗੱਠਜੋੜ ਦੀ ਅਗਲੀ ਮੀਟਿੰਗ ਤੋਂ ਪਹਿਲਾਂ ‘ਆਪ’ ਨੇ ਕੁਝ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੀ ਮੁੱਢਲੀ ਸ਼ਨਾਖਤ ਕੀਤੀ ਹੈ। ਪਾਰਟੀ ਨੇ ਤੈਅ ਕੀਤਾ ਹੈ ਕਿ ਹਰ ਲੋਕ ਸਭਾ ਹਲਕੇ ਤੋਂ ਮੁੱਢਲੇ ਪੜਾਅ ’ਤੇ ਤਿੰਨ ਸੰਭਾਵੀ ਉਮੀਦਵਾਰਾਂ ਦੀ ਸੂਚੀ ਤਿਆਰ ਕੀਤੀ ਜਾਵੇਗੀ।
ਕੇਜਰੀਵਾਲ ਨੇ ਪੰਜਾਬ ਵਿੱਚ ਇਕੱਲੇ ਚੋਣਾਂ ਲੜਨ ’ਤੇ ਦਿੱਤੀ ਸਹਿਮਤੀ !
Total Views: 380 ,
Real Estate



















