ਚੰਡੀਗੜ੍ਹ ਮੇਅਰ ਚੋਣ : ਹਾਈਕੋਰਟ ਵੱਲੋਂ ਚੋਣ 30 ਜਨਵਰੀ ਨੂੰ ਕਰਵਾਉਣ ਦੇ ਹੁਕਮ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ 30 ਜਨਵਰੀ ਨੂੰ ਕਰਵਾਉਣ ਦੇ ਹੁਕਮ ਦੇ ਦਿੱਤੇ ਹਨ। ਚੰਡੀਗੜ੍ਹ ਮੇਅਰ ਚੋਣਾਂ ਵਾਲੇ ਦਿਨ ਕਿਸੇ ਵੀ ਬਾਹਰੀ ਸਮਰਥਕ ਜਾਂ ਅਧਿਕਾਰੀ ਨੂੰ ਨਗਰ ਨਿਗਮ ਦਫ਼ਤਰ ਵਿੱਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੌਂਸਲਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਚੰਡੀਗੜ੍ਹ ਪੁਲਿਸ ਦੀ ਹੋਵੇਗੀ। ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਨੀ ਪਵੇਗੀ।ਮੇਅਰ ਦੀ ਚੋਣ ਲਈ ਦਾਖ਼ਲ ਦੋ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਕਿਹਾ ਕਿ ਚੋਣਾਂ ਲਈ ਤੈਅ ਕੀਤੀ ਗਈ ਨਵੀਂ ਤਰੀਕ 6 ਫਰਵਰੀ ਬਹੁਤ ਲੰਮੀ ਹੈ।

Total Views: 309 ,
Real Estate