INDIA ਗਠਜੋੜ ਨੂੰ ਵੱਡਾ ਝਟਕਾ, ਮਮਤਾ ਨੇ ਛੱਡਿਆ ਸਾਥ

2024 ਦੀਆਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ‘ਇੰਡੀਆ ਅਲਾਇੰਸ’ ਨੂੰ ਵੱਡਾ ਝਟਕਾ ਲੱਗਾ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਮਮਤਾ ਬੈਨਰਜੀ ਨੇ ਕਿਹਾ ਕਿ ਕਾਂਗਰਸ ਨੇ ਟੀਐਮਸੀ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ, ਇਸ ਲਈ ਉਨ੍ਹਾਂ ਦੀ ਪਾਰਟੀ ਨੇ ਇਕੱਲੇ ਚੋਣ ਲੜਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ, ‘ਅਸੀਂ ਪੱਛਮੀ ਬੰਗਾਲ ‘ਚ ਲੋਕ ਸਭਾ ਚੋਣਾਂ ਇਕੱਲੇ ਲੜਾਂਗੇ।

Total Views: 453 ,
Real Estate