ਭਾਨਾ ਸਿੱਧੂ ‘ਤੇ ਹੁਣ ਪਟਿਆਲਾ ‘ਚ FIR ਦਰਜ, ਪੜ੍ਹੋ ਕੀ ਹੈ ਮਾਮਲਾ

ਭਾਨਾ ਸਿੱਧੂ ਨੂੰ ਲੁਧਿਆਣਾ ‘ਚ ਜ਼ਮਾਨਤ ਮਿਲਣ ਤੋਂ ਬਾਅਦ ਪਟਿਆਲਾ ‘ਚ ਉਸ ਖਿਲਾਫ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਦਰ ਪਟਿਆਲਾ ਦੀ ਪੁਲੀਸ ਨੇ ਸਿੱਧੂ ਖ਼ਿਲਾਫ਼ ਧਾਰਾ 379 ਬੀ, 323, 341, 506, 34 ਆਈ.ਪੀ.ਸੀ ਤਹਿਤ ਕੇਸ ਨੰਬਰ 8 ਦਰਜ ਕੀਤਾ ਹੈ। 20 ਜਨਵਰੀ ਨੂੰ ਦਰਜ ਕੀਤੇ ਗਏ ਇਸ ਮਾਮਲੇ ਵਿੱਚ ਸਿੱਧੂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 26 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਕਰਕੇ 29 ਜਨਵਰੀ ਤੱਕ ਪੁਲੀਸ ਰਿਮਾਂਡ ’ਤੇ ਲਿਆ ਗਿਆ ਹੈ।ਲੁਧਿਆਣਾ ‘ਚ ਭਾਨਾ ‘ਤੇ ਇਕ ਮਹਿਲਾ ਟਰੈਵਲ ਏਜੰਟ ਨੇ ਵਿਰੋਧ ਨਾ ਕਰਨ ਦੇ ਬਦਲੇ 10,000 ਰੁਪਏ ਦੀ ਮੰਗ ਕਰਨ ਦਾ ਦੋਸ਼ ਲਗਾਇਆ ਸੀ। ਜਿਸ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ। ਅਦਾਲਤ ਨੇ ਭਾਨਾ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਸੀ। 50 ਹਜ਼ਾਰ ਰੁਪਏ ਦਾ ਮੁਚੱਲਕਾ ਭਰ ਕੇ ਭਾਨਾ ਸਿੱਧੂ ਦੀ ਜ਼ਮਾਨਤ ਹੋ ਗਈ ਸੀ।

Total Views: 190 ,
Real Estate