ਪੰਜਾਬ ‘ਚ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ

ਸੂਬੇ ਵਿੱਚ ਸੜਕ ਹਾਦਸੇ ਘਟਾ ਕੇ ਸਾਲਾਨਾ 3000 ਦੇ ਕਰੀਬ ਬਹੁਮੁੱਲੀਆਂ ਮਨੁੱਖੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਪੰਜਾਬ ‘ਚ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੇ 129 ਹਾਈਟੈੱਕ ਵਾਹਨਾਂ ਨੂੰ ਰਵਾਨਾ ਕੀਤਾ ਗਿਆ। ਪੀ ਏ ਪੀ ਗਰਾਊਂਡ ਵਿਖੇ ਇਸ ਫੋਰਸ ਦੀ ਸ਼ੁਰੂਆਤ ਕਰਨ ਲਈ ਰੱਖੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਅੱਜ ਇਹ ਇਤਿਹਾਸਕ ਪਲ ਹਨ, ਕਿਉਂਕਿ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਸਮਰਿਪਤ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨਾਲ ਲੋਕਾਂ ਦੀ ਜਾਨ ਬਚਾਈ ਜਾ ਸਕੇਗੀ।

Total Views: 271 ,
Real Estate