ਸਤਨਾਮ ਸਿੰਘ ਸੰਧੂ ਨੂੰ ਰਾਸ਼ਟਰਪਤੀ ਵੱਲੋਂ ਰਾਜ ਸਭਾ ਮੈਂਬਰ ਕੀਤਾ ਨਾਮਜ਼ਦ

ਰਾਸ਼ਟਰਪਤੀ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਦਾ ਨਾਮਜ਼ਦ ਸੰਸਦ ਮੈਂਬਰ ਨਿਯੁਕਤ ਕੀਤਾ ਹੈ। ਸਤਨਾਮ ਸਿੰਘ ਸੰਧੂ ਨੂੰ ਰਾਸ਼ਟਰਪਤੀ ਦੁਆਰਾ ਰਾਜ ਸਭਾ ਦੇ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਸੰਧੂ ਨੇ 2001 ਵਿੱਚ ਲਾਂਡਰਾਂ, ਮੋਹਾਲੀ ਵਿੱਚ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਦੀ ਨੀਂਹ ਰੱਖ ਕੇ ਚੰਡੀਗੜ੍ਹ ਯੂਨੀਵਰਸਿਟੀ ਬਣਾਈ।ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸਤਨਾਮ ਸਿੰਘ ਸੰਧੂ ਨੂੰ ਮੈਂਬਰਸ਼ਿਪ ਹਾਸਲ ਕਰਨ ‘ਤੇ ਵਧਾਈ ਦਿੱਤੀ ਹੈ।

Total Views: 186 ,
Real Estate