ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਟੀਆਈ ਮੁਖੀ ਇਮਰਾਨ ਖ਼ਾਨ ਨੂੰ ਸਿਫਰ ਕੇਸ ਵਿੱਚ 10 ਸਾਲ ਦੀ ਸਜ਼ਾ ਸੁਣਾਈ ਹੈ। ਇਮਰਾਨ ਦੇ ਨਾਲ-ਨਾਲ ਉਨ੍ਹਾਂ ਦੇ ਸਹਿਯੋਗੀ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਵੀ 10 ਸਾਲ ਦੀ ਸਜ਼ਾ ਸੁਣਾਈ ਗਈ ਹੈ।ਇਮਰਾਨ ਖਾਨ ਇਸ ਸਮੇਂ ਰਾਵਲਪਿੰਡੀ ਦੀ ਅਦਿਆਲਾ ਜੇਲ ‘ਚ ਬੰਦ ਹਨ ਅਤੇ ਉਥੇ ਹੀ ਇਸ ਮਾਮਲੇ ਦਾ ਫੈਸਲਾ ਸੁਣਾਇਆ ਗਿਆ। ਵਿਸ਼ੇਸ਼ ਅਦਾਲਤ ਦੇ ਇਸ ਫੈਸਲੇ ਨੂੰ ਇਮਰਾਨ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਉਹ ਪਾਕਿਸਤਾਨ ਵਿੱਚ ਆਮ ਚੋਣਾਂ ਲੜਨਾ ਚਾਹੁੰਦੇ ਸਨ। ਮੰਨਿਆ ਜਾ ਰਿਹਾ ਹੈ ਕਿ ਦੋਵਾਂ ਨੇਤਾਵਾਂ ਨੂੰ 10-10 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਚੋਣ ਲੜਨ ਦਾ ਰਸਤਾ ਬੰਦ ਹੋ ਗਿਆ ਹੈ।ਹਾਲਾਂਕਿ ਉਨ੍ਹਾਂ ਕੋਲ ਅਜੇ ਵੀ ਉੱਚ ਅਦਾਲਤ ਵਿਚ ਅਪੀਲ ਕਰਨ ਦੇ ਰਾਹ ਹਨ, ਪਰ ਜਿਸ ਤਰ੍ਹਾਂ ਉਨ੍ਹਾਂ ਦਾ ਫੌਜ ਨਾਲ ਝਗੜਾ ਚੱਲ ਰਿਹਾ ਹੈ, ਉਸ ਨੂੰ ਦੇਖਦੇ ਹੋਏ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਅਦਾਲਤਾਂ ਤੋਂ ਬਹੁਤੀ ਰਾਹਤ ਨਹੀਂ ਮਿਲੇਗੀ।
Total Views: 189 ,
Real Estate