ਝਾਰਖੰਡ ਦੇ ਮੁੱਖ ਮੰਤਰੀ ਨੇ ਦਿੱਤਾ ਅਸਤੀਫਾ

ਝਾਰਖੰਡ ਦੇ ਮੁੱਖ ਮੰਤਰੀ ਅਤੇ ਝਾਰਖੰਡ ਮੁਕਤੀ ਮੋਰਚਾ ਦੇ ਨੇਤਾ ਹੇਮੰਤ ਸੋਰੇਨ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਸੰਭਾਵਨਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਹੈ। ਰਾਂਚੀ ਵਿੱਚ, ਈਡੀ ਦੇ ਅਧਿਕਾਰੀਆਂ ਨੇ ਕਥਿਤ ਜ਼ਮੀਨ ਘੁਟਾਲੇ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਭਾਰੀ ਸੁਰੱਖਿਆ ਦੇ ਵਿਚਕਾਰ ਹੇਮੰਤ ਸੋਰੇਨ ਤੋਂ ਉਸਦੀ ਰਿਹਾਇਸ਼ ‘ਤੇ ਪੁੱਛਗਿੱਛ ਕੀਤੀ ਸੀ। ਸੱਤਾਧਾਰੀ ਝਾਰਖੰਡ ਮੁਕਤੀ ਮੋਰਚਾ (ਜੇਐਮਐਮ) ਦੇ ਕਾਰਜਕਾਰੀ ਪ੍ਰਧਾਨ ਹੇਮੰਤ ਸੋਰੇਨ ਤੋਂ ਪਹਿਲਾਂ 20 ਜਨਵਰੀ ਨੂੰ ਇਸੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ ਸੀ।ਝਾਰਖੰਡ ਵਿੱਚ ‘ਮਾਫੀਆ ਦੁਆਰਾ ਜ਼ਮੀਨੀ ਮਾਲਕੀ ਦੇ ਗੈਰ-ਕਾਨੂੰਨੀ ਬਦਲਾਅ ਦੇ ਇੱਕ ਵੱਡੇ ਰੈਕੇਟ’ ਦੀ ਜਾਂਚ ਦੇ ਹਿੱਸੇ ਵਜੋਂ ਸੋਰੇਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹੁਣ ਝਾਰਖੰਡ ਦੇ ਨਵੇਂ ਮੁੱਖ ਮੰਤਰੀ ਚੰਪਾਈ ਸੋਰੇਨ ਹੋਣਗੇ। ਜ਼ਮੀਨ ਘੁਟਾਲੇ ਵਿੱਚ ਉਲਝੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਈਡੀ ਵੱਲੋਂ ਪੁੱਛਗਿੱਛ ਤੋਂ ਬਾਅਦ ਅਸਤੀਫ਼ਾ ਦੇਣ ਲਈ ਸਿੱਧੇ ਰਾਜ ਭਵਨ ਪੁੱਜੇ।

Total Views: 72 ,
Real Estate