ਤਾਮਿਲ ਫ਼ਿਲਮਾਂ ਦੇ ਪ੍ਰਸਿੱਧ ਅਦਾਕਾਰ ਵਿਜੈ ਨੇ ਸਿਆਸਤ ਵਿੱਚ ਕਦਮ ਰੱਖਣ ਦਾ ਐਲਾਨ ਕੀਤਾ ਹੈ। ਉਸ ਨੇ ਸਿਆਸੀ ਪਾਰਟੀ ‘ਤਮਿਝਾਗਾ ਵੇਤਰੀ ਕੜਗਮ’ (ਟੀਵੀਕੇ) ਦਾ ਗਠਨ ਕੀਤਾ ਹੈ। ਉਸ ਨੇ ਕਿਹਾ ਕਿ ਉਹ 2026 ਦੀਆਂ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਲੜੇਗਾ। ਵਿਜੈ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਿਆਸਤ ਕੋਈ ਪੇਸ਼ਾ ਨਹੀਂ, ਸਗੋਂ ‘ਪਵਿੱਤਰ ਲੋਕ ਸੇਵਾ ਹੈ’। ਟੀਵੀਕੇ ਦਾ ਅਰਥ ‘ਤਾਮਿਲ ਨਾਡੂ ਫਤਹਿ ਪਾਰਟੀ’ ਹੈ। ਉਨ੍ਹਾਂ ਦੇ ਇਸ ਐਲਾਨ ਮਗਰੋਂ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਹੈ। ਕੁੱਝ ਸਮੇਂ ਤੋਂ ਚਰਚਾ ਸੀ ਕਿ ਅਦਾਕਾਰ ਸਿਆਸਤ ਵਿੱਚ ਕਦਮ ਰੱਖ ਸਕਦਾ ਹੈ। ਵਿਜੈ ਨੇ ਕਿਹਾ ਕਿ ਉਸ ਦੀ ਪਾਰਟੀ ਅਗਾਮੀ ਲੋਕ ਸਭਾ ਚੋਣਾਂ ਨਹੀਂ ਲੜੇਗੀ ਅਤੇ ਨਾ ਹੀ ਕਿਸੇ ਦਾ ਸਮਰਥਨ ਕਰੇਗੀ ਕਿਉਂਕਿ ਹਾਲ ਹੀ ਵਿੱਚ ਹੋਈ ਜਨਰਲ ਕੌਂਸਲ ਅਤੇ ਕਾਰਜਕਾਰੀ ਕੌਂਸਲ ਦੀਆਂ ਮੀਟਿੰਗਾਂ ਵਿੱਚ ਅਜਿਹਾ ਫ਼ੈਸਲਾ ਲਿਆ ਗਿਆ ਹੈ।
Total Views: 160 ,
Real Estate


















