ਸੰਜੈ ਸਿੰਘ ਨੂੰ ਰਾਜ ਸਭਾ ’ਚ ਹਲਫ਼ ਲੈਣ ਦੀ ਇਜਾਜ਼ਤ

ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ‘ਆਪ’ ਆਗੂ ਸੰਜੈ ਸਿੰਘ ਨੂੰ ਅਦਾਲਤ ਨੇ 5 ਫਰਵਰੀ ਨੂੰ ਰਾਜ ਸਭਾ ਵਿੱਚ ਮੈਂਬਰ ਵਜੋਂ ਸਹੁੰ ਚੁੱਕਣ ਦੀ ਆਗਿਆ ਦੇ ਦਿੱਤੀ ਹੈ। ਰਾਊਜ਼ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਐੱਮ ਕੇ ਨਾਗਪਾਲ ਨੇ ਸੰਜੈ ਸਿੰਘ ਦੀ ਅਰਜ਼ੀ ’ਤੇ ਈਡੀ ਨੂੰ ਨੋਟਿਸ ਜਾਰੀ ਕਰਕੇ 3 ਫਰਵਰੀ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ। ਸੰਜੈ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕਣੀ ਹੈ ਇਸ ਕਰਕੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਜਾਵੇ। ।

Total Views: 453 ,
Real Estate