ਚੰਡੀਗੜ੍ਹ ਮੇਅਰ ਚੋਣਾਂ ਦੇ ਵਿਵਾਦ ਨੂੰ ਲੈ ਕੇ ਆਪ ਤੇ ਕਾਂਗਰਸ ਪਾਰਟੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਮੇਅਰ ਚੋਣਾਂ ਵਿਚ ਕੀਤੀ ਗਈ ਹੇਰਾ-ਫੇਰੀ ਤਹਿਤ ਧਰਨਾ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ‘ਆਪ’ ਆਗੂ ਨੇ ਦੱਸਿਆ ਕਿ ਪਾਰਟੀ ਦੇ 4 ਵਲੰਟੀਅਰ ਅਤੇ ਇਕ MC ਰੋਜ਼ਾਨਾ ਧਰਨੇ ‘ਤੇ ਬੈਠਣਗੇ। ਮੇਅਰ ਦੀ ਚੋਣ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਕੌਂਸਲਰਾਂ ਤੇ ਪਾਰਟੀ ਵਰਕਰਾਂ ਵੱਲੋਂ ਅੱਜ ਵਰ੍ਹਦੇ ਮੀਂਹ ਵਿੱਚ ਚੰਡੀਗੜ੍ਹ ਨਗਰ ਨਿਗਮ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੁਲੀਸ ਤੇ ਪ੍ਰਦਰਸ਼ਨਕਾਰੀਆਂ ਵਿੱਚਕਾਰ ਖਿੱਚ-ਧੂਹ ਵੀ ਹੋਈ।
Total Views: 404 ,
Real Estate



















