ਭਾਰਤੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਫਤਰ ‘ਚ ਸੰਨ ਲਾਉਣ ਦੀ ਕੋਸ਼ਿਸ਼

ਸੰਸਦ ਤੋਂ ਬਾਅਦ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਦੀ ਸੁਰੱਖਿਆ ਵਿੱਚ ਸੰਨ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਨੌਜਵਾਨ ਫਰਜ਼ੀ ਦਸਤਾਵੇਜ਼ਾਂ ਦੀ ਮਦਦ ਨਾਲ ਗ੍ਰਹਿ ਮੰਤਰਾਲੇ ਵਿੱਚ ਦਾਖਲ ਹੋਇਆ। ਦਿੱਲੀ ਪੁਲਿਸ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦਿੱਲੀ ਦੱਤ ਮਾਰਗ ਥਾਣਾ ਪੁਲਿਸ ਨੇ ਇਕ ਨੌਜਵਾਨ ਨੂੰ ਫਰਜ਼ੀ ਪਛਾਣ ਪੱਤਰ ‘ਤੇ ਨੌਰਥ ਬਲਾਕ ਸਥਿਤ ਗ੍ਰਹਿ ਮੰਤਰਾਲੇ ਦੇ ਦਫਤਰ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾ ਹੈ। ਮੁੱਢਲੀ ਜਾਂਚ ਮੁਤਾਬਕ ਫੜੇ ਗਏ ਦੋਸ਼ੀ ਦਾ ਨਾਂ ਆਦਿਤਿਆ ਪ੍ਰਤਾਪ ਦੱਸਿਆ ਜਾ ਰਿਹਾ ਹੈ।

Total Views: 201 ,
Real Estate