ਸ੍ਰੀਨਗਰ: ਅੱਤਵਾਦੀਆਂ ਨੇ ਪੰਜਾਬ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕੀਤਾ

ਸ਼੍ਰੀਨਗਰ ’ਚ ਬੁੱਧਵਾਰ ਨੂੰ ਹੋਏ ਅੱਵਾਦੀ ਹਮਲੇ ’ਚ ਇਕ ਸਿੱਖ ਨੌਜਵਾਨ ਅੰਮ੍ਰਿਤਪਾਲ ਸਿੰਘ (31) ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ। ਅੱਤਵਾਦੀਆਂ ਨੇ ਹੱਬਾ ਕਦਲ ਇਲਾਕੇ ’ਚ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਅਤੇ ਅੰਮ੍ਰਿਤਪਾਲ ਸਿੰਘ ’ਤੇ ਗੋਲੀਆਂ ਚਲਾਈਆਂ, ਜਿਸ ਨਾਲ ਉਸ ਦੀ ਮੌਤ ਹੋ ਗਈ। ਜਦਕਿ ਇਸ ਗੋਲੀਬਾਰੀ ’ਚ ਇਕ ਹੋਰ ਜ਼ਖ਼ਮੀ ਵਿਅਕਤੀ ਦੀ ਪਛਾਣ ਰੋਹਿਤ ਵਜੋਂ ਹੋਈ ਹੈ। ਅੰਮ੍ਰਿਤਪਾਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਜ਼ਖਮੀ ਰੋਹਿਤ ਦੇ ਪੇਟ ’ਚ ਗੋਲੀਆਂ ਲਗੀਆਂ ਹਨ ਅਤੇ ਉਸ ਨੂੰ ਐਸ.ਐਮ.ਐਚ.ਐਸ. ਹਸਪਤਾਲ ਲਿਜਾਇਆ ਗਿਆ ਹੈ। ਅੰਮ੍ਰਿਤਪਾਲ ਸਿੰਘ ਪੰਜਾਬ ਦੇ ਅੰਮ੍ਰਿਤਸਰ ਦਾ ਰਹਿਣ ਵਾਲੇ ਸੀ ਅਤੇ ਸ੍ਰੀਨਗਰ ’ਚ ਮਜ਼ਦੂਰੀ ਦਾ ਕੰਮ ਕਰਦਾ ਸੀ।

Total Views: 482 ,
Real Estate