ਮੁਹਾਲੀ ਦੇ ਸੈਕਟਰ-71 ਵਿਚ ਹੋਏ ਇਕ ਪੁਲਿਸ ਮੁਕਾਬਲੇ ਦੌਰਾਨ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਵਲੋਂ ਇਕ ਗੈਂਗਸਟਰ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਕਾਰਵਾਈ ਡੀ.ਆਈ.ਜੀ. ਜੇ. ਇਲਨਚੇਲੀਅਨ ਦੀ ਅਗਵਾਈ ਵਿਚ ਕੀਤੀ ਗਈ। ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਦਾ ਨਾਮ ਰਾਜਨ ਭੱਟੀ ਦੱਸਿਆ ਜਾ ਰਿਹਾ ਹੈ ਜਿਹੜਾ ਐੱਨ.ਡੀ.ਪੀ.ਐੱਸ. ਅਤੇ ਆਰਮਜ਼ ਐਕਟ ਦੇ ਦੋ ਮਾਮਲਿਆਂ ਵਿਚ ਭਗੌੜਾ ਚੱਲ ਰਿਹਾ ਸੀ। ਵਿਅਕਤੀ ਸੈਕਟਰ-71 ਵਿਚ ਹੀ ਰਹਿ ਰਿਹਾ ਸੀ ਅਤੇ ਜਦੋਂ ਉਸ ਨੂੰ ਪਤਾ ਲੱਗਿਆ ਕਿ ਪੁਲਿਸ ਉਸ ਦੇ ਪਿੱਛੇ ਹੈ ਤਾਂ ਉਹ ਫਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗਿਆ ਸੀ। ਇਸ ਦੌਰਾਨ ਪੁਲਿਸ ਦੀ ਟੀਮ ਇਸ ਦਾ ਪਿੱਛਾ ਕਰ ਰਹੀ ਸੀ।
Total Views: 123 ,
Real Estate
















