ਹਲਦਵਾਨੀ ‘ਚ ਕਰਫਿਊ : ਪ੍ਰਦਰਸ਼ਨਕਾਰੀਆਂ ਨੂੰ ਦੇਖਦਿਆਂ ਹੀ ਗੋਲੀ ਮਾਰਨ ਦੇ ਹੁਕਮ !

ਉੱਤਰਾਖੰਡ ਦੇ ਨੈਨੀਤਾਲ ਜ਼ਿਲ੍ਹੇ ਦੇ ਹਲਦਵਾਨੀ ਇਲਾਕੇ ਵਿਚਲੇ ਬਨਭੂਲਪੁਰਾ ’ਚ ਪ੍ਰਸ਼ਾਸਨ ਵੱਲੋਂ ਗੈਰਕਾਨੂੰਨੀ ਮਦਰੱਸਾ ਢਾਹੇ ਦੀ ਜਾਣ ਦੀ ਮੁਹਿੰਮ ਮਗਰੋਂ ਹਿੰਸਾ ਭੜਕ ਪਈ ਅਤੇ ਸਥਾਨਕ ਲੋਕਾਂ ਨੇ ਪੁਲੀਸ ਤੇ ਪ੍ਰਸ਼ਾਸਨ ਦੀ ਟੀਮ ’ਤੇ ਪਥਰਾਅ ਕੀਤਾ ਜਿਸ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਪੁਲੀਸ ਮੁਲਾਜ਼ਮਾਂ ਸਮੇਤ 60 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਹਨ। ਭੜਕੀ ਹੋਈ ਭੀੜ ਨੇ ਕਈ ਵਾਹਨ ਵੀ ਸਾੜ ਦਿੱਤੇ। ਇਸ ਮਗਰੋਂ ਪ੍ਰਸ਼ਾਸਨ ਨੇ ਇਲਾਕੇ ’ਚ ਕਰਫਿਊ ਆਇਦ ਕਰਦਿਆਂ ਪ੍ਰਦਰਸ਼ਨਕਾਰੀਆਂ ਨੂੰ ਦੇਖਦਿਆਂ ਹੀ ਗੋਲੀ ਮਾਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

Total Views: 221 ,
Real Estate