ਸਰੀ : ਨਿੱਝਰ ਦੇ ਸਾਥੀ ਦੇ ਘਰ ’ਤੇ ਹਮਲਾ ਕਰਨ ਦੇ ਦੋਸ਼ ਹੇਠ ਦੋ ਗ੍ਰਿਫਤਾਰ ਕਰ ਪੁਲਿਸ ਨੇ ਛੱਡੇ !

ਸਰੀ ਆਰਸੀਐਮਪੀ ਨੇ ਪਿਛਲੇ ਹਫ਼ਤੇ ਹਰਦੀਪ ਸਿੰਘ ਨਿੱਝਰ ਦੇ ਸਾਥੀ ਸਿਮਰਨਜੀਤ ਸਿੰਘ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਦੋ ਲੜਕਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਰੀ ਪੁਲੀਸ ਨੇ ਕਿਹਾ ਕਿ ਉਨ੍ਹਾਂ 6 ਫਰਵਰੀ ਨੂੰ 140 ਸਟਰੀਟ ਵਿੱਚ ਇੱਕ ਰਿਹਾਇਸ਼ ਦੀ ਤਲਾਸ਼ੀ ਦੌਰਾਨ ਹਥਿਆਰ ਤੇ ਇਲੈਕਟ੍ਰਾਨਿਕ ਉਪਕਰਨ ਬਰਾਮਦ ਕਰ ਕੇ ਦੋ 16 ਸਾਲਾ ਲੜਕਿਆਂ ਨੂੰ ਗ੍ਰਿਫ਼ਤਾਰ ਕੀਤਾ। ਸਰੀ ਦੇ ਰਹਿਣ ਵਾਲੇ 16-16 ਸਾਲ ਦੇ ਦੋ ਮੁੰਡਿਆਂ ਨੂੰ ਹਥਿਆਰ ਦੀ ਲਾਪਰਵਾਹੀ ਨਾਲ ਵਰਤੋਂ ਕਰਨ ਅਤੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਰਿਲੀਜ਼ ਅਨੁਸਾਰ ਇਸ ਸਮੇਂ ਨੌਜਵਾਨਾਂ ਨੂੰ ਬਿਨਾਂ ਕਿਸੇ ਦੋਸ਼ ਦੇ ਰਿਹਾਅ ਕਰ ਦਿੱਤਾ ਗਿਆ ਹੈ।ਇਸ ਗੋਲੀਬਾਰੀ ਦੀ ਘਟਨਾ ਦੇ ਕਾਰਨਾਂ ਅਤੇ ਇਸ ਬਾਬਤ ਹੋਰ ਸਬੂਤ ਇਕੱਠੇ ਕਰਨ ਲਈ ਪੁਲਿਸ ਦੀ ਜਾਂਚ ਜਾਰੀ ਹੈ।

Total Views: 269 ,
Real Estate