ਸੁਪਰੀਮ ਕੋਰਟ ਦੇ ਹੁਕਮਾਂ ’ਤੇ ਬਿਲਕੀਸ ਬਾਨੋ ਕੇਸ ਦੇ ਦੋਸ਼ੀਆਂ ਵੱਲੋਂ ਜੇਲ੍ਹ ਪ੍ਰਸ਼ਾਸਨ ਕੋਲ ਆਤਮ-ਸਮਰਪਣ ਕਰਨ ਤੋਂ ਕੁਝ ਦਿਨ ਬਾਅਦ ਇੱਕ ਦੋਸ਼ੀ ਨੂੰ ਗੁਜਰਾਤ ਹਾਈ ਕੋਰਟ ਨੇ ਪੰਜ ਦਿਨ ਦੀ ਪੈਰੋਲ ਦੇ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਪੈਰੋਲ ਉਸ ਦੇ ਸਹੁਰੇ ਦਾ ਦੇਹਾਂਤ ਹੋਣ ਕਾਰਨ ਦਿੱਤੀ ਗਈ ਹੈ। ਦੋਸ਼ੀ ਪ੍ਰਦੀਪ ਮੋਧੀਆ ਵਾਸੀ ਜ਼ਿਲ੍ਹਾ ਦਾਹੋਦ ਨੂੰ ਗੋਧਰਾ ਜੇਲ੍ਹ ਤੋਂ ਪੈਰੋਲ ’ਤੇ ਰਿਹਾਅ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਪਿਛਲੇ ਮਹੀਨੇ 2002 ਦੇ ਗੋਧਰਾ ਦੰਗਿਆਂ ਦੌਰਾਨ ਗੁਜਰਾਤ ਦੀ ਮਹਿਲਾ ਬਿਲਕੀਸ ਬਾਨੋ ਨਾਲ ਸਮੂਹਿਕ ਜਬਰ ਜਨਾਹ ਤੇ ਉਸ ਦੇ ਪਰਿਵਾਰ ਦੇ ਸੱਤ ਜੀਆਂ ਦੀ ਹੱਤਿਆ ਦੇ ਮਾਮਲੇ ’ਚ ਸਾਰੇ 11 ਦੋਸ਼ੀਆਂ ਦੀ ਸਜ਼ਾ ’ਚ ਛੋਟ ਰੱਦ ਕਰ ਦਿੱਤੀ ਸੀ।
Total Views: 122 ,
Real Estate



















