ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਆਗੂਆਂ ਅਤੇ ਪੰਜਾਬ ਸਰਕਾਰ ਦੇ ਉੱਚ ਪੱਧਰੀ ਨੁਮਾਇੰਦਿਆਂ ਨਾਲ ਇੱਕ ਪੈਨਲ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਹੋਈ ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਯੂਨੀਅਨ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ। ਇਸ ਮਗਰੋਂ ਯੂਨੀਅਨ ਨੇ ਇੱਕ ਦਿਨ ਪਹਿਲਾਂ ਹੀ ਤਿੰਨ ਰੋਜ਼ਾ ਹੜਤਾਲ ਕਰਨ, ਰੈਲੀਆਂ ਵਿੱਚ ਬੱਸਾਂ ਨਾ ਲਿਜਾਣ ਅਤੇ 52 ਤੋਂ ਵੱਧ ਸਵਾਰੀਆਂ ਨਾ ਬਿਠਾਉਣ ਦਾ ਫੈਸਲਾ ਵਾਪਸ ਲੈ ਲਿਆ ਹੈ।ਮੀਟਿੰਗ ਦੌਰਾਨ ਸਰਕਾਰ ਵੱਲੋਂ ਯੂਨੀਅਨ ਦੀਆਂ ਸਾਰੀਆਂ ਹੀ ਮੰਗਾਂ ਮੰਨ ਲਈਆਂ ਗਈਆਂ ਹਨ ਜਿਨ੍ਹਾਂ ਵਿੱਚ ਕੱਚੇ ਮੁਲਾਜ਼ਮ ਪੱਕੇ ਕਰਨਾ, ਠੇਕੇਦਾਰੀ ਸਿਸਟਮ ਰੱਦ ਕਰਨਾ, ਕਿਲੋਮੀਟਰ ਸਕੀਮ ਦੀ ਥਾਂ ਆਪਣੀਆਂ ਬੱਸਾਂ ਪਾਉਣਾ ਆਦਿ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਸ ਮਗਰੋਂ ਪ੍ਰਧਾਨ ਰੇਸ਼ਮ ਗਿੱਲ ਦੀ ਅਗਵਾਈ ਹੇਠ ਲਏ ਗਏ ਫ਼ੈਸਲੇ ਦੌਰਾਨ ਯੂਨੀਅਨ ਨੇ 13, 14 ਅਤੇ 15 ਫਰਵਰੀ ਲਈ ਐਲਾਨੀ ਸੂਬਾਈ ਹੜਤਾਲ ਅਤੇ ਪੰਜਾਬ ਸਰਕਾਰ ਵੱਲੋਂ ਅਗਲੇ ਦਿਨ ਕੀਤੀਆਂ ਜਾਣ ਵਾਲੀਆਂ ਰੈਲੀਆਂ ਵਿੱਚ ਬੱਸਾਂ ਨਾ ਲਿਜਾਣ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਇਸ ਦੇ ਨਾਲ ਹੀ ਮੰਗਾਂ ਦੇ ਮਾਮਲੇ ’ਤੇ ਵਰਕਰ 52 ਸਵਾਰੀਆਂ ਦੇ ਫੈਸਲੇ ’ਤੇ ਵੀ ਨਰਮ ਪੈ ਗਏ ਹਨ।
ਬੱਸ ਕਾਮਿਆਂ ਨੇ ਤਿੰਨ ਰੋਜ਼ਾ ਹੜਤਾਲ ਦਾ ਫ਼ੈਸਲਾ ਕੀਤਾ ਰੱਦ, 52 ਸਵਾਰੀਆਂ ਦੇ ਮਸਲੇ ’ਤੇ ਨਰਮ ਪਈ ਯੂਨੀਅਨ
Total Views: 123 ,
Real Estate
















